ਪੇਟ ਦੀ ਗੰਭੀਰ ਸਮੱਸਿਆ ਕਾਰਨ ਦਿੱਲੀ ਦੇ ਨਿੱਜੀ ਹਸਪਤਾਲ ‘ਚ ਇਲਾਜ ਜਾਰੀ
ਨਵੀਂ ਦਿੱਲੀ, 11 ਫਰਵਰੀ : ਭਾਰਤੀ ਕ੍ਰਿਕਟ ਟੀਮ ਦੇ ਉੱਭਰਦੇ ਹੋਏ ਸਟਾਰ ਅਤੇ ਧਾਕੜ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਦੀ ਸਿਹਤ ਅਚਾਨਕ ਵਿਗੜਨ ਕਾਰਨ ਉਨ੍ਹਾਂ ਨੂੰ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਪੇਟ ਵਿੱਚ ਤੇਜ਼ ਦਰਦ ਅਤੇ ਕੁਝ ਹੋਰ ਸਰੀਰਕ ਸਮੱਸਿਆਵਾਂ ਕਾਰਨ ਹਸਪਤਾਲ ਲਿਜਾਣਾ ਪਿਆ।
ਸਿਹਤ ਖ਼ਰਾਬ ਹੋਣ ਕਾਰਨ ਅਭਿਸ਼ੇਕ ਦਾ ਨਾਮੀਬੀਆ ਵਿਰੁੱਧ ਅਗਲਾ ਮੈਚ ਖੇਡਣਾ ਮੁਸ਼ਕਲ ਜਾਪ ਰਿਹਾ ਹੈ। ਪ੍ਰਸ਼ੰਸਕਾਂ ਦੀਆਂ ਨਜ਼ਰਾਂ 15 ਫਰਵਰੀ ਨੂੰ ਹੋਣ ਵਾਲੇ ਭਾਰਤ-ਪਾਕਿਸਤਾਨ ਮਹਾਂ-ਮੁਕਾਬਲੇ ‘ਤੇ ਹਨ। ਉਮੀਦ ਜਤਾਈ ਜਾ ਰਹੀ ਹੈ ਕਿ ਉਹ ਇਸ ਅਹਿਮ ਮੈਚ ਤੱਕ ਫਿੱਟ ਹੋ ਜਾਣਗੇ, ਹਾਲਾਂਕਿ BCCI ਵੱਲੋਂ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਸੋਸ਼ਲ ਮੀਡੀਆ ‘ਤੇ ਅਭਿਸ਼ੇਕ ਸ਼ਰਮਾ ਦੇ ਪ੍ਰਸ਼ੰਸਕ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਦੁਆਵਾਂ ਕਰ ਰਹੇ ਹਨ। ਅਭਿਸ਼ੇਕ ਸ਼ਰਮਾ ਪਿਛਲੇ ਕੁਝ ਸਮੇਂ ਤੋਂ ਆਪਣੀ ਸ਼ਾਨਦਾਰ ਫਾਰਮ ਵਿੱਚ ਹਨ ਅਤੇ ਟੀਮ ਇੰਡੀਆ ਲਈ ਇੱਕ ਅਹਿਮ ਖਿਡਾਰੀ ਵਜੋਂ ਉੱਭਰੇ ਹਨ। ਟੀਮ ਪ੍ਰਬੰਧਨ ਅਤੇ ਮੈਡੀਕਲ ਟੀਮ ਉਨ੍ਹਾਂ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੀ ਹੈ।
Read More : ਲੁਧਿਆਣਾ ‘ਚ ਪੰਜਾਬੀ ਗਾਇਕ ‘ਤੇ ਜਾਨਲੇਵਾ ਹਮਲਾ
