ਮੁਲਜ਼ਮ ਗ੍ਰਿਫ਼ਤਾਰ
ਜਲੰਧਰ, 11 ਫਰਵਰੀ : ਜ਼ਿਲ੍ਹਾ ਜਲੰਧਰ ਦੇ ਥਾਣਾ ਪਤਾਰਾ ਦੀ ਪੁਲਿਸ ਨੇ ਪਿੰਡ ਹਜ਼ਾਰਾ ਵਿੱਚ ਵਾਪਰੀ ਇੱਕ ਦਿਲ ਕੰਬਾਊ ਘਟਨਾ ਦਾ ਪਰਦਾਫਾਸ਼ ਕਰਦਿਆਂ ਇੱਕ ਵਿਅਕਤੀ ਨੂੰ ਆਪਣੇ ਹੀ 6 ਸਾਲਾ ਪੁੱਤਰ ਦੀ ਹੱਤਿਆ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ ਮੁਲਜ਼ਮ ਨੇ ਆਪਣੀ ਇੱਕ ਪੁਰਾਣੀ ਰੰਜਿਸ਼ ਦਾ ਬਦਲਾ ਲੈਣ ਲਈ ਆਪਣੇ ਮਾਸੂਮ ਬੱਚੇ ਨੂੰ ਜ਼ਹਿਰੀਲੀ ਚੀਜ਼ ਦੇ ਕੇ ਮੌਤ ਦੇ ਘਾਟ ਉਤਾਰ ਦਿੱਤਾ।
ਪੁਲਿਸ ਦੀ ਮੁਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਗਜੇਂਦਰ ਮੁਖੀਆ ਦਾ ਆਪਣੇ ਰਿਸ਼ਤੇਦਾਰਾਂ ਨਾਲ ਪਾਜੇਬ ਚੋਰੀ ਦੇ ਇਲਜ਼ਾਮ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸੇ ਗੱਲ ਤੋਂ ਨਾਰਾਜ਼ ਹੋ ਕੇ ਮੁਲਜ਼ਮ ਨੇ ਆਪਣੇ ਵਿਰੋਧੀਆਂ ਨੂੰ ਝੂਠੇ ਕਾਨੂੰਨੀ ਮਾਮਲੇ ਵਿੱਚ ਫਸਾਉਣ ਲਈ ਇੱਕ ਖ਼ੌਫ਼ਨਾਕ ਸਾਜ਼ਿਸ਼ ਰਚੀ।
ਉਸ ਨੇ ਆਪਣੇ ਬੇਟੇ ਰੂਪੇਸ਼ ਨੂੰ ਕੀਟਨਾਸ਼ਕ ਪਿਲਾ ਦਿੱਤਾ, ਜਿਸ ਤੋਂ ਬਾਅਦ ਬੱਚੇ ਦੀ ਹਾਲਤ ਵਿਗੜ ਗਈ ਅਤੇ ਇਲਾਜ ਦੌਰਾਨ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।
ਇਸ ਘਟਨਾ ਸਬੰਧੀ ਮ੍ਰਿਤਕ ਬੱਚੇ ਦੀ ਮਾਂ ਅਤੇ ਪਿੰਡ ਦੇ ਸਰਪੰਚ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ। ਥਾਣਾ ਪਤਾਰਾ ਦੇ ਐੱਸ.ਐੱਚ.ਓ. ਰਾਮ ਕਿਸ਼ਨ ਨੇ ਦੱਸਿਆ ਕਿ ਪੁਲਿਸ ਨੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਮੁਲਜ਼ਮ ਪਿਤਾ ਨੂੰ ਹਿਰਾਸਤ ਵਿੱਚ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ।
ਪੁਲਿਸ ਨੇ ਗਜੇਂਦਰ ਮੁਖੀਆ ਵਿਰੁੱਧ ਕਤਲ ਦਾ ਕੇਸ ਦਰਜ ਕਰ ਲਿਆ ਹੈ ਅਤੇ ਹੁਣ ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।
Read More : ਪੰਜਾਬ ਲਈ ਵੱਡੀ ਪ੍ਰਾਪਤੀ : ਫਾਜ਼ਿਲਕਾ ‘ਚ ਜੀ-4 ਪੋਟਾਸ਼ ਖੋਜ ਪ੍ਰੋਜੈਕਟ ਨੂੰ ਮਨਜ਼ੂਰੀ
