ਸੀਸੀਟੀਵੀ ‘ਚ ਕੈਦ ਹੋਈ ਵਾਰਦਾਤ
ਜਲੰਧਰ, 11 ਫਰਵਰੀ : ਪੰਜਾਬੀ ਦੀ ਮਸ਼ਹੂਰ ਸੂਫੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ ਦਹਿਸ਼ਤ ਫੈਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 9:20 ਵਜੇ ਇਕ ਅਣਪਛਾਤਾ ਵਿਅਕਤੀ ਐਕਟਿਵਾ ‘ਤੇ ਸਵਾਰ ਹੋ ਕੇ ਬਸੰਤ ਕੁੰਜ ਇਲਾਕੇ ਵਿਚ ਸਥਿਤ ਜੋਤੀ ਨੂਰਾਂ ਦੇ ਘਰ ਦੇ ਬਾਹਰ ਪਹੁੰਚਿਆ। ਸੀਸੀਟੀਵੀ ਫੁਟੇਜ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਉਸ ਨੇ ਪਿਸਤੌਲ ਤਾਣ ਕੇ ਦਹਿਸ਼ਤ ਫੈਲਾਈ, ਪਰ ਖੁਸ਼ਕਿਸਮਤੀ ਨਾਲ ਉਸ ਵੇਲੇ ਘਰ ਦੇ ਬਾਹਰ ਕੋਈ ਮੌਜੂਦ ਨਹੀਂ ਸੀ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਆਪਣੀ ਐਕਟਿਵਾ ‘ਤੇ ਫਰਾਰ ਹੋ ਗਿਆ।
ਇਸ ਸਬੰਧੀ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਗਿਆ। ਮਾਮਲੇ ਦੀ ਜਾਣਕਾਰੀ ਦਿੰਦਿਆਂ ਸਟੇਸ਼ਨ ਹਾਊਸ ਅਫਸਰ (SHO) ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਹੈ ਕਿ ਇੱਕ ਸ਼ੱਕੀ ਵਿਅਕਤੀ ਨੇ ਘਰ ਦੇ ਬਾਹਰ ਆ ਕੇ ਹਥਿਆਰ ਦਿਖਾਇਆ ਸੀ, ਹਾਲਾਂਕਿ ਕੋਈ ਗੋਲੀ ਨਹੀਂ ਚਲਾਈ ਗਈ।
ਉਨ੍ਹਾਂ ਕਿਹਾ ਕਿ ਪੁਲਿਸ ਟੀਮ ਵੱਲੋਂ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਹੋਰ ਕੈਮਰੇ ਵੀ ਖੰਘਾਲੇ ਜਾ ਰਹੇ ਹਨ ਤਾਂ ਜੋ ਜਲਦ ਤੋਂ ਜਲਦ ਮੁਲਜ਼ਮ ਦੀ ਪਛਾਣ ਕੀਤੀ ਜਾ ਸਕੇ।
Read More : ਪਾਕਿਸਤਾਨ ਤੋਂ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 2 ਕਾਬੂ; 5 ਪਿਸਤੌਲ ਬਰਾਮਦ
