ਚੰਡੀਗੜ੍ਹ, 12 ਫਰਵਰੀ : ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਹਲਚਲ ਤੇਜ਼ ਹੋ ਗਈ ਜਦੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੋਟਿਸ ਜਾਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ। ਇਹ ਕਾਰਵਾਈ ਵਿਦੇਸ਼ੀ ਫੰਡਾਂ ਅਤੇ ਕਥਿਤ ਵਿੱਤੀ ਬੇਨਿਯਮੀਆਂ ਦੇ ਮਾਮਲੇ ਨਾਲ ਜੋੜ ਕੇ ਦੇਖੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਈ. ਡੀ. ਨੇ ਨਾ ਸਿਰਫ਼ ਕੈਪਟਨ ਅਮਰਿੰਦਰ ਸਿੰਘ, ਸਗੋਂ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਹੈ। ਰਣਇੰਦਰ ਸਿੰਘ ਨੇ ਖ਼ੁਦ ਇਸ ਨੋਟਿਸ ਦੀ ਪੁਸ਼ਟੀ ਕੀਤੀ ਹੈ।
ਇਹ ਜਾਂਚ ਫੇਮਾ ਦੇ ਉਲੰਘਣ ਅਤੇ ਵਿਦੇਸ਼ੀ ਜਾਇਦਾਦਾਂ ਨਾਲ ਸਬੰਧਤ ਪੁਰਾਣੇ ਮਾਮਲਿਆਂ ਦੇ ਆਲੇ-ਦੁਆਲੇ ਘੁੰਮ ਰਹੀ ਹੈ। ਏਜੰਸੀ ਵੱਲੋਂ ਇਸ ਮਾਮਲੇ ਵਿੱਚ ਕਈ ਅਹਿਮ ਦਸਤਾਵੇਜ਼ਾਂ ਦੀ ਮੰਗ ਕੀਤੀ ਗਈ ਹੈ।
ਇਸ ਕਾਰਵਾਈ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਚਰਚਾ ਛਿੜ ਗਈ ਹੈ। ਜਿੱਥੇ ਵਿਰੋਧੀ ਧਿਰਾਂ ਇਸ ਨੂੰ ਕਾਨੂੰਨੀ ਪ੍ਰਕਿਰਿਆ ਦੱਸ ਰਹੀਆਂ ਹਨ, ਉੱਥੇ ਹੀ ਕੈਪਟਨ ਦੇ ਸਮਰਥਕ ਇਸ ਨੂੰ ਸਿਆਸੀ ਬਦਲਾਖੋਰੀ ਦਾ ਹਿੱਸਾ ਮੰਨ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਅਤੇ ਰਣਇੰਦਰ ਸਿੰਘ ਨੂੰ ਨਿਰਧਾਰਤ ਤਾਰੀਖ ‘ਤੇ ਈ. ਡੀ, ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਪਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਜਾਂਚ ਦਾ ਕੀ ਸਿੱਟਾ ਨਿਕਲਦਾ ਹੈ।
Read More : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹਾਈਕੋਰਟ ਸਖ਼ਤ
