ਪਟਿਆਲਾ, 12 ਫਰਵਰੀ : ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਵੱਲੋਂ ਅੱਜ ਸੂਬਾ ਵਿਆਪੀ ਹੜਤਾਲ ਕੀਤੀ ਗਈ ਹੈ। ਬੁੱਧਵਾਰ ਨੂੰ ਸਟੇਟ ਟਰਾਂਸਪੋਰਟ ਸਕੱਤਰ ਨਾਲ ਹੋਈ 6 ਘੰਟੇ ਲੰਬੀ ਮੀਟਿੰਗ ਬੇਸਿੱਟਾ ਰਹਿਣ ਕਾਰਨ ਗੁੱਸੇ ਵਿੱਚ ਆਏ ਮੁਲਾਜ਼ਮ ਅੱਜ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।
ਇਸ ਹੜਤਾਲ ਕਾਰਨ ਲੁਧਿਆਣਾ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ ਸਮੇਤ ਕਈ ਰੂਟਾਂ ‘ਤੇ ਬੱਸਾਂ ਦੀ ਆਵਾਜਾਈ ਠੱਪ ਹੈ। ਮੁਲਾਜ਼ਮਾਂ ਦੀ ਮੁੱਖ ਮੰਗ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਅਤੇ ਤਨਖਾਹਾਂ ਵਿੱਚ ਵਾਧਾ ਕਰਨਾ ਹੈ। ਬੱਸਾਂ ਨਾ ਚੱਲਣ ਕਾਰਨ ਆਮ ਸਵਾਰੀਆਂ ਅਤੇ ਖਾਸ ਕਰਕੇ ਮੁਫ਼ਤ ਸਫ਼ਰ ਕਰਨ ਵਾਲੀਆਂ ਔਰਤਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Read More : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਈ.ਡੀ. ਵੱਲੋਂ ਨੋਟਿਸ ਜਾਰੀ
