Bharat Bandh

ਦੇਸ਼-ਵਿਆਪੀ ‘ਭਾਰਤ ਬੰਦ’ ਦਾ ਵਿਆਪਕ ਅਸਰ; ਆਮ ਜਨ-ਜੀਵਨ ਦੀ ਰਫ਼ਤਾਰ ਰੁਕੀ

ਲੁਧਿਆਣਾ, 12 ਫਰਵਰੀ : ਕੇਂਦਰ ਸਰਕਾਰ ਦੀਆਂ ਆਰਥਿਕ ਨੀਤੀਆਂ ਅਤੇ ਨਵੇਂ ਲੇਬਰ ਕੋਡ ਦੇ ਵਿਰੋਧ ਵਿੱਚ ਅੱਜ ਦੇਸ਼ ਵਿਆਪੀ ‘ਭਾਰਤ ਬੰਦ’ ਦਾ ਸੱਦਾ ਦਿੱਤਾ ਗਿਆ ਹੈ। 10 ਪ੍ਰਮੁੱਖ ਕੇਂਦਰੀ ਟਰੇਡ ਯੂਨੀਅਨਾਂ ਅਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਗਏ ਇਸ ਐਲਾਨ ਦਾ ਅਸਰ ਸਵੇਰ ਤੋਂ ਹੀ ਦੇਖਣ ਨੂੰ ਮਿਲ ਰਿਹਾ ਹੈ।

ਜਥੇਬੰਦੀਆਂ ਵੱਲੋਂ ਘੱਟੋ-ਘੱਟ ਉਜਰਤ ਵਧਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਖੇਤੀਬਾੜੀ ਸੈਕਟਰ ਵਿੱਚ ਸੁਧਾਰਾਂ ਦੀ ਮੰਗ ਲਗਾਤਾਰ ਕੀਤੀ ਜਾ ਰਹੀ ਹੈ।

ਇਸ ਦੌਰਾਨ ਲੁਧਿਆਣਾ, ਅੰਮ੍ਰਿਤਸਰ, ਅਤੇ ਚੰਡੀਗੜ੍ਹ ਵਰਗੇ ਪ੍ਰਮੁੱਖ ਸ਼ਹਿਰਾਂ ਵਿੱਚ ਵਪਾਰਕ ਅਦਾਰੇ ਅਤੇ ਬਾਜ਼ਾਰ ਅੰਸ਼ਕ ਜਾਂ ਪੂਰਨ ਤੌਰ ‘ਤੇ ਬੰਦ ਨਜ਼ਰ ਆਏ। ਇਸ ਬੰਦ ਕਾਰਨ ਬੈਂਕਿੰਗ ਸੇਵਾਵਾਂ, ਜਨਤਕ ਟ੍ਰਾਂਸਪੋਰਟ ਅਤੇ ਕਈ ਉਦਯੋਗਿਕ ਇਕਾਈਆਂ ਵਿੱਚ ਕੰਮਕਾਜ ਠੱਪ ਰਿਹਾ। ਰੇਲਵੇ ਅਤੇ ਹਾਈਵੇਅ ‘ਤੇ ਪ੍ਰਦਰਸ਼ਨਾਂ ਕਾਰਨ ਮੁਸਾਫਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਇਸ ਬੰਦ ਨੂੰ ਆਪਣੀ ਪੂਰੀ ਹਮਾਇਤ ਦਿੱਤੀ ਹੈ। ਪਾਰਟੀ ਵਰਕਰਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਇਸ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁਲਿਸ ਦੀਆਂ ਟੁਕੜੀਆਂ ਪ੍ਰਮੁੱਖ ਚੌਕਾਂ ਅਤੇ ਜਨਤਕ ਥਾਵਾਂ ‘ਤੇ ਤਾਇਨਾਤ ਹਨ ਤਾਂ ਜੋ ਅਮਨ-ਕਾਨੂੰਨ ਦੀ ਸਥਿਤੀ ਬਣੀ ਰਹੇ।

Read More : ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ

Leave a Reply

Your email address will not be published. Required fields are marked *