Gurmeet Khudiyan

ਗੈਰ-ਕਾਨੂੰਨੀ ਖਾਦਾਂ ਤੇ ਕੀਟਨਾਸ਼ਕਾਂ ਨੂੰ ਸਟੋਰ ਕਰਨ ਤੇ ਵੇਚਣ ਲਈ ਹਰਿਆਣਾ ਸਥਿਤ ਫਰਮ ਵਿਰੁੱਧ ਕੇਸ ਦਰਜ : ਗੁਰਮੀਤ ਖੁੱਡੀਆਂ

ਚੰਡੀਗੜ੍ਹ, 12 ਫਰਵਰੀ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਅਣਅਧਿਕਾਰਤ ਖੇਤੀਬਾੜੀ ਵਸਤਾਂ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਵਿਭਾਗ ਦੀ ਸ਼ਿਕਾਇਤ ‘ਤੇ ਮਾਲੇਰਕੋਟਲਾ ਵਿੱਚ ਗੈਰ-ਕਾਨੂੰਨੀ ਖਾਦਾਂ ਅਤੇ ਕੀਟਨਾਸ਼ਕਾਂ ਨੂੰ ਸਟੋਰ ਕਰਨ ਅਤੇ ਵੇਚਣ ਦੇ ਦੋਸ਼ ਵਿੱਚ ਹਰਿਆਣਾ ਦੇ ਝੱਜਰ ਸਥਿਤ ਇੱਕ ਫਰਮ ਵਿਰੁੱਧ ਐਫਆਈਆਰ (FIR) ਦਰਜ ਕੀਤੀ ਗਈ ਹੈ।

ਇਸ ਕਾਰਵਾਈ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਕੀਤੇ ਗਏ ਅਚਾਨਕ ਨਿਰੀਖਣ ਦੌਰਾਨ ਮੈਸਰਜ਼ ਯੂਨੀਟੈਕ ਕ੍ਰੌਪ ਸਾਇੰਸ ਦੇ ਅਹਾਤੇ ‘ਤੇ ਅਣਅਧਿਕਾਰਤ ਖਾਦਾਂ ਅਤੇ ਕੀਟਨਾਸ਼ਕਾਂ ਦਾ ਸਟਾਕ ਬਰਾਮਦ ਹੋਇਆ।

ਖੇਤੀਬਾੜੀ ਮੰਤਰੀ ਅਨੁਸਾਰ ਕਿਸਾਨਾਂ ਨੂੰ ਗੈਰ-ਮਿਆਰੀ ਵਸਤਾਂ ਦੀ ਸਪਲਾਈ ਰੋਕਣ ਲਈ ਇਸ ਸਟਾਕ ਨੂੰ ਤੁਰੰਤ ਜ਼ਬਤ ਕਰ ਲਿਆ ਗਿਆ। ਇਹ ਕਾਰਵਾਈ ਖਾਦ (ਨਿਯੰਤਰਣ) ਆਦੇਸ਼ 1985, ਜ਼ਰੂਰੀ ਵਸਤੂਆਂ ਐਕਟ 1955, ਅਤੇ ਕੀਟਨਾਸ਼ਕ ਐਕਟ 1968 ਦੇ ਤਹਿਤ ਅਮਲ ਵਿੱਚ ਲਿਆਂਦੀ ਗਈ ਹੈ। ਮਾਲੇਰਕੋਟਲਾ ਜ਼ਿਲ੍ਹੇ ਦੇ ਅਮਰਗੜ੍ਹ ਪੁਲਿਸ ਸਟੇਸ਼ਨ ਵਿਖੇ ਆਈਪੀਸੀ ਦੀ ਧਾਰਾ 318 (4) ਤਹਿਤ ਫਰਮ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਕੰਮਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਜਾਂ ਫਰਮ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਖੇਤੀਬਾੜੀ ਡਾਇਰੈਕਟਰ ਗੁਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਵਿਭਾਗ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੇ ਰਾਜ ਵਿੱਚ ਚੈਕਿੰਗ ਅਤੇ ਨਿਰੀਖਣ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ ਤਾਂ ਜੋ ਖੇਤੀਬਾੜੀ ਸਪਲਾਈ ਲੜੀ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਬਣੀ ਰਹੇ।

Read More : ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ

Leave a Reply

Your email address will not be published. Required fields are marked *