Gurmeet-Singh-Khudian

ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ 13 ਨਵ-ਨਿਯੁਕਤ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਵੰਡੇ

ਚੰਡੀਗੜ੍ਹ, 12 ਫਰਵਰੀ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ 13 ਨਵ-ਨਿਯੁਕਤ ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਸਰਕਾਰ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਿਸਾਨਾਂ ਵਿਚਕਾਰ ਇੱਕ ਮਜ਼ਬੂਤ ਕੜੀ ਵਜੋਂ ਕੰਮ ਕਰਨਗੇ।

ਉਨ੍ਹਾਂ ਜ਼ੋਰ ਦਿੱਤਾ ਕਿ ਇਨ੍ਹਾਂ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਦੇਸ਼ ਦੇ ‘ਅੰਨਦਾਤਾ’ ਪ੍ਰਤੀ ਹੈ, ਜਿਸ ਦਾ ਸਿੱਧਾ ਪ੍ਰਭਾਵ ਖੇਤੀਬਾੜੀ ਖੇਤਰ ਦੀ ਖੁਸ਼ਹਾਲੀ ’ਤੇ ਪਵੇਗਾ।

ਵਿਭਾਗ ਦੇ ਵਿਸਥਾਰ ਬਾਰੇ ਜਾਣਕਾਰੀ ਦਿੰਦਿਆਂ ਖੁੱਡੀਆਂ ਨੇ ਦੱਸਿਆ ਕਿ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ ਖੇਤੀਬਾੜੀ ਵਿਭਾਗ ਵਿੱਚ 133 ਖੇਤੀਬਾੜੀ ਸਬ-ਇੰਸਪੈਕਟਰਾਂ ਅਤੇ 200 ਖੇਤੀਬਾੜੀ ਵਿਕਾਸ ਅਫ਼ਸਰਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਹੁਣ ਤੱਕ ਕੁੱਲ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜਿਸ ਨਾਲ ਲੰਮੇ ਸਮੇਂ ਤੋਂ ਖ਼ਾਲੀ ਪਈਆਂ ਅਸਾਮੀਆਂ ਭਰੀਆਂ ਗਈਆਂ ਹਨ। ਇਸ ਸਮਾਗਮ ਦੌਰਾਨ ਖੇਤੀਬਾੜੀ ਸਕੱਤਰ ਅਰਸ਼ਦੀਪ ਥਿੰਦ, ਡਾਇਰੈਕਟਰ ਗੁਰਜੀਤ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Read More : ਦਰਿੰਦਗੀ ਦਾ ਸ਼ਿਕਾਰ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ

Leave a Reply

Your email address will not be published. Required fields are marked *