Naib Saini

ਨਰਿੰਦਰ ਕੌਰ ਭਰਾਜ ਦੇ ਦੋਸ਼ਾਂ ਦਾ ਹਰਿਆਣਾ ਦੇ ਮੁੱਖ ਮੰਤਰੀ ਨੇ ਕੀਤਾ ਖੰਡਨ

ਕੋਈ ਢੰਗ ਦਾ ਮਸਲਾ ਨਾ ਹੋਣ ’ਤੇ ਦੋਸ਼ ਲਾ ਕੇ ਸੁਰਖ਼ੀਆਂ ’ਚ ਰਹਿਣ ਦੀ ਕੋਸ਼ਿਸ਼

ਚੰਡੀਗੜ੍ਹ, 12 ਫਰਵਰੀ : ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਲਾਏ ਗਏ ਦੋਸ਼ਾਂ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਤਿੱਖਾ ਪਲਟਵਾਰ ਕੀਤਾ ਹੈ। ਸੈਣੀ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਮਨਘੜਤ ਕਰਾਰ ਦਿੰਦਿਆਂ ਕਿਹਾ ਕਿ ‘ਆਪ’ ਕੋਲ ਕੋਈ ਠੋਸ ਮੁੱਦਾ ਨਹੀਂ ਹੈ, ਜਿਸ ਕਾਰਨ ਉਹ ਅਜਿਹੇ ਇਲਜ਼ਾਮ ਲਾ ਕੇ ਸਿਰਫ਼ ਸੁਰਖ਼ੀਆਂ ਬਟੋਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ‘ਆਪ੍ਰੇਸ਼ਨ ਲੋਟਸ’ ਦੇ ਨਾਂ ‘ਤੇ ਡਰਾਮੇਬਾਜ਼ੀ ਕੀਤੀ ਗਈ ਸੀ, ਪਰ ਕੁਝ ਵੀ ਸਾਬਤ ਨਹੀਂ ਹੋ ਸਕਿਆ।

ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਿਸੇ ਸਿਆਸੀ ਸਾਜ਼ਿਸ਼ ਤਹਿਤ ਨਹੀਂ, ਸਗੋਂ ਉੱਥੋਂ ਦੇ ਲੋਕਾਂ ਦੇ ਸੱਦੇ ‘ਤੇ ਜਾਂਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਭਾਜਪਾ ਨਾਲ ਜੁੜਨਾ ਚਾਹੁੰਦੇ ਹਨ।

ਕਿਸਾਨੀ ਮਸਲਿਆਂ ਦਾ ਜ਼ਿਕਰ ਕਰਦਿਆਂ ਸੈਣੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਨੂੰ ਫ਼ਸਲ ਦਾ ਲਾਭਕਾਰੀ ਮੁੱਲ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ‘ਆਪ’ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਬਹੁਤ ਵੱਡੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਹਕੀਕਤ ਬਿਲਕੁਲ ਉਲਟ ਹੈ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਪੰਜਾਬ ਦੀ ਜਨਤਾ ਸਭ ਕੁਝ ਸਮਝਦੀ ਹੈ ਅਤੇ ਸਮਾਂ ਆਉਣ ‘ਤੇ ਸੱਚ ਅਤੇ ਝੂਠ ਦਾ ਫ਼ੈਸਲਾ ਕਰੇਗੀ।

Read More : ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ’ਚ ਪੁਲਸ ਕਾਰਵਾਈ ਲਈ ਐੱਸ.ਐੱਸ.ਪੀ. ਫਾਜ਼ਿਲਕਾ ਨੇ ਮੰਗੀ ਮੁਆਫ਼ੀ

Leave a Reply

Your email address will not be published. Required fields are marked *