ਵਿਜੀਲੈਂਸ ਬਿਊਰੋ

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ

ਅਦਾਲਤੀ ਕੇਸ ’ਚ ਮਦਦ ਦੇ ਬਦਲੇ ਮੰਗੀ ਸੀ ਰਿਸ਼ਵਤ, ਬਠਿੰਡਾ ਰੇਂਜ ਦੀ ਟੀਮ ਵੱਲੋਂ ਕਾਰਵਾਈ

ਸ੍ਰੀ ਮੁਕਤਸਰ ਸਾਹਿਬ, 12 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (PHG) ਦੇ ਨਾਇਬ ਕੋਰਟ ਸ਼ਰਨਦੀਪ ਸਿੰਘ ਨੂੰ 4,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਨਾਇਬ ਕੋਰਟ ਸ਼ਰਨਦੀਪ ਸਿੰਘ ਨੇ ਅਦਾਲਤੀ ਕੇਸ ਵਿੱਚ ਉਸ ਦੀ ਮਦਦ ਕਰਨ ਅਤੇ ਜ਼ਮਾਨਤ ਸਬੰਧੀ ਜਾਣਕਾਰੀ ਦੇਣ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੋਸ਼ੀ ਨੂੰ ਰਿਸ਼ਵਤ ਦੀ ਰਾਸ਼ੀ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read More : ਸਵਾਲ ਉਠਾਉਣ ਕਰਕੇ ਕੈਪਟਨ ਨੂੰ ਜਾਰੀ ਹੋਏ ਈ.ਡੀ. ਦੇ ਸੰਮਨ : ਪਰਗਟ ਸਿੰਘ

Leave a Reply

Your email address will not be published. Required fields are marked *