Ludhiana

ਪਿਓ ਨੇ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਨਸ਼ੇ ਦੀ ਹਾਲਤ ਵਿੱਚ ਮਾਸੂਮ ਨਾਲ ਕੀਤੀ ਦਰਿੰਦਗੀ, ਥਾਣਾ ਟਿੱਬਾ ਦੀ ਪੁਲਸ ਵੱਲੋਂ ਮੁਕੱਦਮਾ ਦਰਜ

ਲੁਧਿਆਣਾ, 13 ਫਰਵਰੀ : ਲੁਧਿਆਣਾ ਵਿੱਚ ਇਨਸਾਨੀਅਤ ਅਤੇ ਪਿਓ-ਧੀ ਦੇ ਪਵਿੱਤਰ ਰਿਸ਼ਤੇ ਨੂੰ ਸ਼ਰਮਸਾਰ ਕਰ ਦੇਣ ਵਾਲਾ ਅਤਿ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਇੱਕ ਕਲਯੁੱਗੀ ਪਿਓ ਵੱਲੋਂ ਆਪਣੀ ਹੀ ਮਾਸੂਮ ਧੀ ਨਾਲ ਜਬਰ-ਜ਼ਨਾਹ ਕਰਕੇ ਰਿਸ਼ਤਿਆਂ ਦੇ ਘਾਣ ਕਰਨ ਦੀ ਖ਼ਬਰ ਹੈ। ਪੀੜਤਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਥਾਣਾ ਟਿੱਬਾ ਦੀ ਪੁਲਸ ਨੇ ਮੁਲਜ਼ਮ ਰਾਕੇਸ਼ ਕੁਮਾਰ ਖ਼ਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਪੀੜਤਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਇਹ ਘਟਨਾ 8 ਫਰਵਰੀ ਦੀ ਰਾਤ ਦੀ ਹੈ। ਉਸ ਸਮੇਂ ਉਹ ਘਰ ਵਿੱਚ ਆਪਣੇ ਪਿਓ ਨਾਲ ਇਕੱਲੀ ਸੀ। ਪੀੜਤਾ ਮੁਤਾਬਕ ਰਾਤ ਕਰੀਬ 9 ਵਜੇ ਉਸ ਦਾ ਪਿਓ ਸ਼ਰਾਬ ਦੇ ਨਸ਼ੇ ਵਿੱਚ ਧੁੱਤ ਹੋ ਕੇ ਉਸ ਦੇ ਕਮਰੇ ਵਿੱਚ ਦਾਖਲ ਹੋਇਆ ਅਤੇ ਉਸ ਨਾਲ ਹੈਵਾਨੀਅਤ ਕੀਤੀ।

ਪੀੜਤਾ ਨੇ ਇਸ ਬਾਰੇ ਆਪਣੀ ਮਾਂ ਨੂੰ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਫ਼ਿਲਹਾਲ ਫ਼ਰਾਰ ਹੈ ਅਤੇ ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾ ਸਕੇ।

Read More : ਇਮਰਾਨ ਖ਼ਾਨ ਦੀ ਅੱਖ ਦੀ ਰੋਸ਼ਨੀ ਜਾਣ ਦੀ ਖ਼ਬਰ ਤੋਂ ਬਾਅਦ ਮੈਡੀਕਲ ਬੋਰਡ ਗਠਿਤ

Leave a Reply

Your email address will not be published. Required fields are marked *