Two brothers die

ਦਰਦਨਾਕ ਹਾਦਸਾ; 2 ਮਾਸੂਮ ਭਰਾਵਾਂ ਦੀ ਮੌਤ, ਪਿਤਾ ਗੰਭੀਰ ਜ਼ਖਮੀ

ਮੋਟਰਸਾਈਕਲ ਅਤੇ ਟਰਾਲੀ ਵਿਚਾਲੇ ਹੋਈ ਟੱਕਰ

ਗੁਰਦਾਸਪੁਰ, 13 ਫਰਵਰੀ : ਜ਼ਿਲਾ ਗੁਰਦਾਸਪੁਰ ਦੇ ਪਿੰਡ ਝਾਵਰ ਵਿੱਚ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿਚ 2 ਚਚੇਰੇ ਭਰਾਵਾਂ ਮਨਪ੍ਰੀਤ (8 ਸਾਲ) ਅਤੇ ਹਰਪ੍ਰੀਤ (9 ਸਾਲ) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਦੋਵੇਂ ਬੱਚੇ ਆਪਣੇ ਪਿਤਾ ਨਾਲ ਮੋਟਰਸਾਈਕਲ ‘ਤੇ ਸਕੂਲ ਦਾ ਸਾਮਾਨ ਖਰੀਦਣ ਲਈ ਜਾ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਰਸਤੇ ਵਿੱਚ ਉਨ੍ਹਾਂ ਦਾ ਮੋਟਰਸਾਈਕਲ ਇੱਕ ਟਰਾਲੀ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਮਾਸੂਮ ਬੱਚਿਆਂ ਦੀ ਜਾਨ ਚਲੀ ਗਈ, ਜਦਕਿ ਉਨ੍ਹਾਂ ਦੇ ਪਿਤਾ ਗੰਭੀਰ ਜ਼ਖਮੀ ਹੋ ਗਏ। ਜ਼ਖਮੀ ਪਿਤਾ ਨੂੰ ਤੁਰੰਤ ਇਲਾਜ ਲਈ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਅਧਿਕਾਰੀਆਂ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੁਖਾਂਤ ਕਾਰਨ ਪੀੜਤ ਪਰਿਵਾਰ ਅਤੇ ਪਿੰਡ ਵਿੱਚ ਭਾਰੀ ਗ਼ਮ ਦਾ ਮਾਹੌਲ ਹੈ।

Read More : ਪੀ.ਐੱਸ.ਈ.ਬੀ. ਦਾ ਵੱਡਾ ਫੈਸਲਾ; ਮਾਰਚ 2026 ਦੀਆਂ ਪ੍ਰੀਖਿਆਵਾਂ ਲਈ ਲਾਗੂ ਹੋਵੇਗੀ ‘ਆਨ-ਸਕਰੀਨ ਮਾਰਕਿੰਗ’ ਪ੍ਰਣਾਲੀ

Leave a Reply

Your email address will not be published. Required fields are marked *