Kapurthala1

ਲਾੜੇ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, 2 ਦਿਨ ਬਾਅਦ ਸੀ ਵਿਆਹ

ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਨਾਲ ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ

ਕਪੂਰਥਲਾ, 14 ਫਰਵਰੀ : ਕਪੂਰਥਲਾ ’ਚ ਇਕ ਪਲ ਪਲਕ ਝਪਕਦਿਆਂ ਹੀ ਵਿਆਹ ਦੀਆਂ ਖ਼ੁਸ਼ੀਆਂ ਗ਼ਮ ’ਚ ਬਦਲ ਗਈਆਂ। ਇੱਥੇ ਵਿਆਹ ਤੋਂ ਮਹਿਜ਼ ਦੋ ਦਿਨ ਪਹਿਲਾਂ ਲਾੜੇ ਨੇ ਆਪਣੇ ਘਰ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਦੁਖਦਾਈ ਗੱਲ ਇਹ ਹੈ ਕਿ ਨੌਜਵਾਨ ਦੇ ਘਰ ਸ਼ਗਨ ਦੀ ਰਸਮ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦਾ ਵਿਆਹ ਜਲੰਧਰ ਦੀ ਇਕ ਲੜਕੀ ਨਾਲ ਤੈਅ ਹੋਇਆ ਸੀ।

ਨੌਜਵਾਨ ਦੇ ਚਾਚਾ, ਜੋ ਕਿ ਇਕ ਭਾਜਪਾ ਨੇਤਾ ਹਨ, ਨੇ ਦੱਸਿਆ ਕਿ ਬੀਤੇ ਦਿਨ ਦੁਪਹਿਰ 3 ਵਜੇ ਦੇ ਕਰੀਬ ਨੌਜਵਾਨ ਆਪਣੇ ਘਰ ਦੀ ਤੀਜੀ ਮੰਜ਼ਿਲ ’ਤੇ ਗਿਆ ਅਤੇ ਬਾਥਰੂਮ ’ਚ ਫਾਹਾ ਲੈ ਲਿਆ। ਜਦੋਂ ਉਹ ਕਾਫ਼ੀ ਦੇਰ ਤੱਕ ਦਿਖਾਈ ਨਹੀਂ ਦਿੱਤਾ, ਤਾਂ ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਕੀਤੀ। ਜਦੋਂ ਬਾਥਰੂਮ ਦਾ ਦਰਵਾਜ਼ਾ ਖੋਲ੍ਹ ਕੇ ਵੇਖਿਆ ਤਾਂ ਨੌਜਵਾਨ ਦੀ ਲਾਸ਼ ਫਾਹੇ ਨਾਲ ਲਟਕ ਰਹੀ ਸੀ।

ਮ੍ਰਿਤਕ ਦੀ ਪਛਾਣ ਕਰਨ ਕੁਮਾਰ ਮਹਾਜਨ (29) ਵਜੋਂ ਹੋਈ ਹੈ, ਜੋ ਕਿ ਸ਼ਿਵ ਕਲੋਨੀ, ਕਪੂਰਥਲਾ ਦਾ ਰਹਿਣ ਵਾਲਾ ਸੀ। ਕਰਨ ਦੇ ਚਾਚਾ ਅਤੇ ਭਾਜਪਾ ਆਗੂ ਧਰਮਪਾਲ ਮਹਾਜਨ ਨੇ ਕਿਹਾ ਕਿ ਕਰਨ ਆਪਣੇ ਵਿਆਹ ’ਚ ਡਾਂਸ ਕਰਨ ਦੀ ਤਿਆਰੀ ਕਰ ਰਿਹਾ ਸੀ ਅਤੇ ਉਸ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਸੀ। ਉਸ ਨੇ ਆਪਣੀ ਹੋਣ ਵਾਲੀ ਪਤਨੀ ਨਾਲ ਵੀ ਚੰਗੀ ਗੱਲਬਾਤ ਕੀਤੀ ਸੀ।

ਕਪੂਰਥਲਾ ਸਿਟੀ ਦੇ ਐੱਸ.ਐੱਚ.ਓ. ਅਮਨਦੀਪ ਨੇ ਕਿਹਾ ਕਿ ਘਟਨਾ ਵਾਲੀ ਥਾਂ ਤੋਂ ਕੋਈ ਖ਼ੁਦਕੁਸ਼ੀ ਨੋਟ ਨਹੀਂ ਮਿਲਿਆ। ਪਰਿਵਾਰ ਨੇ ਫਿਲਹਾਲ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਪਰ ਪੁਲਸ ਮਾਮਲੇ ਦੀ ਗੁਪਤ ਤਰੀਕੇ ਨਾਲ ਜਾਂਚ ਕਰ ਰਹੀ ਹੈ।

Read More : T20 ਵਿਸ਼ਵ ਕੱਪ ਵਿਚ ਯੂਏਈ ਨੇ ਦਰਜ ਕੀਤੀ ਆਪਣੀ ਪਹਿਲੀ ਜਿੱਤ

Leave a Reply

Your email address will not be published. Required fields are marked *