Vigilance Bureau

ਲੁਧਿਆਣਾ ਦੇ 2 ਸੀਨੀਅਰ ਅਧਿਕਾਰੀਆਂ ਸਣੇ 3 ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗੀ ਸੀ ਰਿਸ਼ਵਤ

ਲੁਧਿਆਣਾ , 14 ਫਰਵਰੀ : ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲਾ ਉਦਯੋਗ ਕੇਂਦਰ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਸੀਨੀਅਰ ਉਦਯੋਗਿਕ ਤਰੱਕੀ ਅਧਿਕਾਰੀਆਂ ਜਸਪਾਲ ਸਿੰਘ ਅਤੇ ਰਿਸ਼ਵ ਗਰਗ ਸਮੇਤ ਵਪਾਰ ਸਹਾਇਕ ਅੰਤਰਪ੍ਰੀਤ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਫੋਕਲ ਪੁਆਇੰਟ, ਲੁਧਿਆਣਾ ਦੇ ਇਕ ਨਿਵਾਸੀ ਵੱਲੋਂ ਦਰਜ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਫੋਕਲ ਪੁਆਇੰਟ ’ਚ ਇਕ ਉਤਪਾਦਨ ਯੂਨਿਟ ਚਲਾਉਂਦਾ ਹੈ ਅਤੇ ਉਸ ਨੇ ਆਪਣੀ ਯੂਨਿਟ ਲਈ ਉਤਪਾਦਨ ਸਰਟੀਫਿਕੇਟ ਵਾਸਤੇ ਅਰਜ਼ੀ ਦਿੱਤੀ ਸੀ। ਸਰਟੀਫਿਕੇਟ ਜਾਰੀ ਕਰਨ ਦੇ ਬਦਲੇ ਮੁਲਜ਼ਮਾਂ ਨੇ 45,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ। ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਤਿੰਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਸ ਸਟੇਸ਼ਨ, ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Read More : 3 ਆਈ.ਏ.ਐੱਸ. ਅਤੇ 5 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ

Leave a Reply

Your email address will not be published. Required fields are marked *