prison

ਪੰਨੂ ਕਤਲ ਸਾਜ਼ਿਸ਼ ਮਾਮਲਾ : ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ 24 ਸਾਲ ਦੀ ਕੈਦ

ਕਿਰਾਏ ’ਤੇ ਕਤਲ ਅਤੇ ਮਨੀ ਲਾਂਡਰਿੰਗ ਸਣੇ ਕਈ ਆਰੋਪਾਂ ਨੂੰ ਕੀਤਾ ਸਵੀਕਾਰ; 29 ਮਈ ਨੂੰ ਹੋਵੇਗਾ ਰਸਮੀ ਸਜ਼ਾ ਦਾ ਐਲਾਨ

ਨਿਊਯਾਰਕ, 14 ਫਰਵਰੀ : ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ’ਚ 24 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਏ.ਐੱਨ.ਆਈ. ਦੀ ਇਕ ਰਿਪੋਰਟ ਅਨੁਸਾਰ, ਨਿਖਿਲ ਨੇ ਸ਼ੁੱਕਰਵਾਰ ਨੂੰ ਅਮਰੀਕਾ ਦੇ ਨਿਊਯਾਰਕ ਦੀ ਇਕ ਅਦਾਲਤ ’ਚ ਆਪਣਾ ਦੋਸ਼ ਕਬੂਲ ਕਰ ਲਿਆ ਹੈ। ਇਸ ਮਾਮਲੇ ’ਚ 29 ਮਈ ਨੂੰ ਰਸਮੀ ਸਜ਼ਾ ਦਾ ਐਲਾਨ ਕੀਤਾ ਜਾਵੇਗਾ।

ਐੱਫ.ਬੀ.ਆਈ. ਨੇ ਨਿਖਿਲ ਗੁਪਤਾ ਦੇ ਕਬੂਲਨਾਮੇ ਦਾ ਬਿਆਨ ‘ਐਕਸ’ ’ਤੇ ਪੋਸਟ ਕੀਤਾ ਹੈ। ਐੱਫ.ਬੀ.ਆਈ. ਅਨੁਸਾਰ, ਇਕ ਅਮਰੀਕੀ ਨਾਗਰਿਕ ਦੀ ਹੱਤਿਆ ਦੀ ਸਾਜ਼ਿਸ਼ ਰਚੀ ਗਈ ਸੀ, ਪਰ ਇਸ ਨੂੰ ਅਮਰੀਕੀ ਏਜੰਸੀਆਂ ਨੇ ਸਮੇਂ ਸਿਰ ਨਾਕਾਮ ਕਰ ਦਿੱਤਾ। ਅਮਰੀਕੀ ਅਟਾਰਨੀ ਦਫ਼ਤਰ ਦੇ ਬਿਆਨ ਅਨੁਸਾਰ, ਨਿਖਿਲ ਗੁਪਤਾ ਨੇ ਕਿਰਾਏ ਲਈ ਕਤਲ, ਕਤਲ ਦੀ ਸਾਜ਼ਿਸ਼ ਰਚਣ ਅਤੇ ਮਨੀ ਲਾਂਡਰਿੰਗ ਕਰਨ ਵਰਗੇ ਗੰਭੀਰ ਮੁਕੱਦਮਿਆਂ ’ਚ ਆਪਣੀ ਸ਼ਮੂਲੀਅਤ ਸਵੀਕਾਰ ਕਰ ਲਈ ਹੈ।

ਜ਼ਿਕਰਯੋਗ ਹੈ ਕਿ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਪੁਲਸ ਨੇ 30 ਜੂਨ 2023 ਨੂੰ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਸੀ। ਲੰਬੀ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਉਸ ਨੂੰ 14 ਜੂਨ 2024 ਨੂੰ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੇ ਕੌਮਾਂਤਰੀ ਪੱਧਰ ’ਤੇ ਕਾਫੀ ਚਰਚਾ ਛੇੜੀ ਹੋਈ ਹੈ।

Read More : ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ : ਵਿੱਤ ਮੰਤਰੀ

Leave a Reply

Your email address will not be published. Required fields are marked *