ਕਰੰਟ ਖਬਰ

ਹਿਮਾਚਲ : 100 ਮੀਟਰ ਡੂੰਘੀ ਖੱਡ ’ਚ ਡਿੱਗੀ ਕਾਰ; ਮਾਂ-ਪੁੱਤਰ ਸਮੇਤ 4 ਦੀ ਮੌਤ

ਕਿੰਨੌਰ ਦੇ ਟਾਪਰੀ-ਜਾਨੀ ਲਿੰਕ ਰੋਡ ’ਤੇ ਵਾਪਰਿਆ ਕਹਿਰ; ਇਕ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ

ਕਿੰਨੌਰ , 14 ਫਰਵਰੀ : ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ ਦੇ ਆਦਿਵਾਸੀ ਖੇਤਰ ’ਚ ਸ਼ਨੀਵਾਰ ਨੂੰ ਇਕ ਦਿਲ ਕੰਬਾਊ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਨਿਚਾਰ ਸਬ-ਡਿਵੀਜ਼ਨ ਅਧੀਨ ਪੈਂਦੇ ਟਾਪਰੀ-ਜਾਨੀ ਲਿੰਕ ਰੋਡ ’ਤੇ ਇਕ ਆਲਟੋ ਕਾਰ ਬੇਕਾਬੂ ਹੋ ਕੇ ਲਗਭਗ 100 ਮੀਟਰ ਡੂੰਘੀ ਖੱਡ ’ਚ ਜਾ ਡਿੱਗੀ। ਇਸ ਹਾਦਸੇ ’ਚ ਕਾਰ ਸਵਾਰ ਮਾਂ-ਪੁੱਤਰ ਸਮੇਤ 4 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਵਿਅਕਤੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ।

ਪੁਲਸ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਹਿਮੇਸ਼ ਕੁਮਾਰ (19) ਪੁੱਤਰ ਨਰੇਸ਼ ਕੁਮਾਰ, ਉਸ ਦੀ ਮਾਤਾ ਕ੍ਰਿਸ਼ਨਾ (42) ਪਤਨੀ ਨਰੇਸ਼ ਕੁਮਾਰ, ਸੁਸ਼ਮਾ (47) ਪਤਨੀ ਰੋਸ਼ਨ ਲਾਲ ਅਤੇ ਇੰਦਰ ਲਾਲ (30) ਪੁੱਤਰ ਹਰੀ ਲਾਲ ਵਜੋਂ ਹੋਈ ਹੈ। ਇਹ ਸਾਰੇ ਸਥਾਨਕ ਨਿਵਾਸੀ ਦੱਸੇ ਜਾ ਰਹੇ ਹਨ।

ਇਸ ਹਾਦਸੇ ’ਚ ਵਿਦਿਆ ਕ੍ਰਿਸ਼ਨ (32) ਪੁੱਤਰ ਹਰੀ ਲਾਲ ਗੰਭੀਰ ਰੂਪ ’ਚ ਜ਼ਖ਼ਮੀ ਹੋਇਆ ਹੈ, ਜਿਸ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਸਥਾਨਕ ਪ੍ਰਸ਼ਾਸਨ ਅਤੇ ਪੁਲਸ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ ਅਤੇ ਲਾਸ਼ਾਂ ਨੂੰ ਖੱਡ ’ਚੋਂ ਬਾਹਰ ਕੱਢਿਆ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Read More : ਜੰਮੂ ’ਚ ‘ਮਨਰੇਗਾ ਬਚਾਓ ਸੰਗਰਾਮ’ ਦੌਰਾਨ ਵਿਧਾਇਕ ਪਰਗਟ ਸਿੰਘ ਹਿਰਾਸਤ ’ਚ

Leave a Reply

Your email address will not be published. Required fields are marked *