ਪੰਜਾਬ ਰਾਜ ਐੱਸ.ਸੀ. ਕਮਿਸ਼ਨ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਐੱਸ.ਸੀ. ਕਮਿਸ਼ਨ ਦੇ ਚੇਅਰਮੈਨ ਗੜ੍ਹੀ

ਸਰਬੱਤ ਦੇ ਭਲੇ ਦੀ ਕੀਤੀ ਅਰਦਾਸ; ਗੁਰੂ ਸਾਹਿਬ ਦੇ ਸਰਬ-ਸਾਂਝੀਵਾਲਤਾ ਦੇ ਸਿਧਾਂਤ ਨੂੰ ਅਪਨਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 15 ਫਰਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ (ਐੱਸ.ਸੀ.) ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਪਾਵਨ ਅਸਥਾਨ ’ਤੇ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਦਿਆਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਦਰ ’ਤੇ ਸ਼ੁਕਰਾਨਾ ਕਰਦਿਆਂ ਚੇਅਰਮੈਨ ਗੜ੍ਹੀ ਨੇ ਕਿਹਾ ਕਿ ਉਨ੍ਹਾਂ ਨੂੰ ਗੁਰੂ ਘਰ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਹੋਰ ਅਹੁਦੇਦਾਰਾਂ ਵੱਲੋਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਲੋਪੋਕੇ ਖ਼ੁਸ਼ਪ੍ਰੀਤ ਸਿੰਘ ਸਮੇਤ ਹੋਰ ਕਈ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ।

ਗੱਲਬਾਤ ਕਰਦਿਆਂ ਚੇਅਰਮੈਨ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿੱਤਾ ਗਿਆ ਮਨੁੱਖਤਾ ਅਤੇ ਸਰਬ-ਸਾਂਝੀਵਾਲਤਾ ਦਾ ਉਪਦੇਸ਼ ਪੂਰੀ ਦੁਨੀਆ ਲਈ ਮਾਰਗ-ਦਰਸ਼ਕ ਹੈ। ਉਨ੍ਹਾਂ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਅੱਜ ਵੀ ਸਮਾਜ ’ਚ ਜਾਤ-ਪਾਤ ਦਾ ਵਿਤਕਰਾ ਦੇਖਣ ਨੂੰ ਮਿਲਦਾ ਹੈ, ਜੋ ਕਿ ਗੁਰੂ ਸਾਹਿਬਾਨ ਦੇ ਮੂਲ ਸਿਧਾਂਤਾਂ ਦੇ ਬਿਲਕੁੱਲ ਉਲਟ ਹੈ। ਉਨ੍ਹਾਂ ਅਹਿਦ ਲਿਆ ਕਿ ਕਮਿਸ਼ਨ ਦੇ ਚੇਅਰਮੈਨ ਵਜੋਂ ਉਹ ਸਮਾਜ ’ਚੋਂ ਇਸ ਵਿਤਕਰੇ ਨੂੰ ਖ਼ਤਮ ਕਰਨ ਅਤੇ ਪੀੜਤ ਵਰਗਾਂ ਨੂੰ ਨਿਆਂ ਦਿਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

Read More : ਭਾਜਪਾ ਨੂੰ ਵੱਡਾ ਝਟਕਾ, ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

Leave a Reply

Your email address will not be published. Required fields are marked *