ਸੰਗਰੂਰ ਸਿਹਤ ਮੰਤਰੀ

ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਹਰੇਕ ਪਰਿਵਾਰ ਤੱਕ ਪਹੁੰਚਾਉਣਾ ਸਰਕਾਰ ਦੀ ਪਹਿਲ : ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਕਾਰਡ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ; ਰੋਜ਼ਾਨਾ ਲਗਾਏ ਜਾ ਰਹੇ ਹਨ 40 ਵਿਸ਼ੇਸ਼ ਕੈਂਪ

ਸੰਗਰੂਰ, 16 ਫਰਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੰਗਰੂਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਇਸ ਕਾਰਜ ਨੂੰ ਮਿਸ਼ਨ ਮੋਡ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਸੂਬੇ ਦਾ ਕੋਈ ਵੀ ਪਰਿਵਾਰ ਮੁਫ਼ਤ ਸਿਹਤ ਸਹੂਲਤਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਸਹਾਇਕ ਕਮਿਸ਼ਨਰ ਕ੍ਰਿਪਾਲਵੀਰ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਸਿਹਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਜਾ ਰਹੇ ਹਨ। ਸੰਗਰੂਰ ਜ਼ਿਲ੍ਹੇ ਵਿੱਚ ਕਾਰਡ ਬਣਾਉਣ ਦੀ ਰਫ਼ਤਾਰ ਵਧਾਉਣ ਲਈ ਵਿਸ਼ੇਸ਼ ‘ਮਾਈਕਰੋ ਮੈਨੇਜਮੈਂਟ’ ਰਣਨੀਤੀ ਅਪਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਰੋਜ਼ਾਨਾ 8 ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਪੂਰੇ ਜ਼ਿਲ੍ਹੇ ਵਿੱਚ ਰੋਜ਼ਾਨਾ ਕੁੱਲ 40 ਵਿਸ਼ੇਸ਼ ਕੈਂਪ ਲੱਗ ਰਹੇ ਹਨ।

ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਸਬ-ਆਪਰੇਟਰ ਵਜੋਂ ਰਜਿਸਟਰ ਹੋ ਕੇ ਇਸ ਲੋਕ-ਪੱਖੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਕਾਰਡ ਬਣਾਉਣ ਦੀ ਪ੍ਰਕਿਰਿਆ ਤੇਜ਼ ਹੋਵੇਗੀ, ਉੱਥੇ ਹੀ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਜਾਣਕਾਰੀ ਦਿੱਤੀ ਕਿ ਵਿਸ਼ੇਸ਼ ਕੈਂਪਾਂ ਦੇ ਨਾਲ-ਨਾਲ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਨੂੰ ਵੀ ਇਸ ਯੋਜਨਾ ਨਾਲ ਜੋੜਿਆ ਗਿਆ ਹੈ। ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਾਰਡ ਬਣਾਉਣ ਵਿੱਚ ਆਉਣ ਵਾਲੀ ਕਿਸੇ ਵੀ ਤਕਨੀਕੀ ਰੁਕਾਵਟ ਨੂੰ ਤੁਰੰਤ ਦੂਰ ਕੀਤਾ ਜਾਵੇ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਵਿਸ਼ਵ ਪੱਧਰੀ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Read More : ਨਸ਼ੇੜੀ ਪੁੱਤ ਨੇ ਤੇਜ਼ਧਾਰ ਹਥਿਆਰ ਨਾਲ ਪਿਓ ਦਾ ਕੀਤਾ ਕਤਲ

Leave a Reply

Your email address will not be published. Required fields are marked *