suspended

ਚੋਣ ਕਮਿਸ਼ਨ ਦੀ ਵੱਡੀ ਕਾਰਵਾਈ : ਪੱਛਮੀ ਬੰਗਾਲ ਦੇ 7 ਚੋਣ ਅਧਿਕਾਰੀ ਕੀਤੇ ਮੁਅੱਤਲ

ਵੋਟਰ ਸੂਚੀਆਂ ਦੀ ਸੋਧ ’ਚ ਲਾਪਰਵਾਹੀ ਅਤੇ ਸ਼ਕਤੀਆਂ ਦੀ ਦੁਰਵਰਤੋਂ ਦੇ ਲੱਗੇ ਦੋਸ਼; ਅਨੁਸ਼ਾਸਨੀ ਕਾਰਵਾਈ ਦੇ ਹੁਕਮ

ਨਵੀਂ ਦਿੱਲੀ, 16 ਫਰਵਰੀ : ਚੋਣ ਕਮਿਸ਼ਨ ਨੇ ਚੋਣਾਂ ਨਾਲ ਸਬੰਧਤ ਕਾਨੂੰਨੀ ਉਪਬੰਧਾਂ ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੱਛਮੀ ਬੰਗਾਲ ’ਚ ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਵਜੋਂ ਸੇਵਾ ਨਿਭਾਅ ਰਹੇ 7 ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਅਧਿਕਾਰੀਆਂ ’ਤੇ ਗੰਭੀਰ ਦੁਰਾਚਾਰ, ਡਿਊਟੀ ’ਚ ਅਣਗਹਿਲੀ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ (ਐੱਸ. ਆਈ. ਆਰ.) ਨਾਲ ਸਬੰਧਤ ਕਾਨੂੰਨੀ ਸ਼ਕਤੀਆਂ ਦੀ ਦੁਰਵਰਤੋਂ ਦੇ ਗੰਭੀਰ ਦੋਸ਼ ਲੱਗੇ ਹਨ।

ਜ਼ਿਕਰਯੋਗ ਹੈ ਕਿ ਬੂਥ-ਪੱਧਰੀ ਅਧਿਕਾਰੀ, ਚੋਣ ਰਜਿਸਟ੍ਰੇਸ਼ਨ ਅਧਿਕਾਰੀ ਅਤੇ ਉਨ੍ਹਾਂ ਦੇ ਸਹਾਇਕ ਅਸਲ ’ਚ ਸੂਬਾ ਸਰਕਾਰ ਦੇ ਮੁਲਾਜ਼ਮ ਹੁੰਦੇ ਹਨ, ਜੋ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਅਤੇ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਕੋਲ ਡੈਪੂਟੇਸ਼ਨ ’ਤੇ ਕੰਮ ਕਰਦੇ ਹਨ।

ਹੁਕਮਾਂ ਦਾ ਹਵਾਲਾ ਦਿੰਦੇ ਹੋਏ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਮਿਸ਼ਨ ਨੇ ਸੂਬੇ ਦੇ ਮੁੱਖ ਸਕੱਤਰ ਨੰਦਿਨੀ ਚੱਕਰਵਰਤੀ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਸਬੰਧਤ ਵਿਭਾਗਾਂ ਰਾਹੀਂ ਇਨ੍ਹਾਂ ਅਧਿਕਾਰੀਆਂ ਵਿਰੁੱਧ ਤੁਰੰਤ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰਨ ਅਤੇ ਇਸ ਦੀ ਰਿਪੋਰਟ ਕਮਿਸ਼ਨ ਨੂੰ ਸੌਂਪਣ।

ਚੋਣ ਕਮਿਸ਼ਨ ਅਤੇ ਪੱਛਮੀ ਬੰਗਾਲ ਸਰਕਾਰ ਪਹਿਲਾਂ ਹੀ ਵੋਟਰ ਸੂਚੀਆਂ ਦੀ ਸੋਧ ਨੂੰ ਲੈ ਕੇ ਟਕਰਾਅ ’ਚ ਹਨ। ਕਮਿਸ਼ਨ ਨੇ ਇਸ ਕਾਰਵਾਈ ਲਈ ਲੋਕ ਪ੍ਰਤੀਨਿਧਤਾ ਐਕਟ, 1950 ਦੀ ਧਾਰਾ 13 ਸੀ. ਸੀ. ਅਧੀਨ ਮਿਲੀਆਂ ਵਿਸ਼ੇਸ਼ ਸਕਤੀਆਂ ਦੀ ਵਰਤੋਂ ਕੀਤੀ ਹੈ। ਪੁਲਸ ਅਤੇ ਪ੍ਰਸ਼ਾਸਨਿਕ ਹਲਕਿਆਂ ’ਚ ਇਸ ਸਖ਼ਤ ਫੈਸਲੇ ਤੋਂ ਬਾਅਦ ਹੜਕੰਪ ਮਚਿਆ ਹੋਇਆ ਹੈ।

Read More : ਮੰਦਬੁੱਧੀ ਨੌਜਵਾਨ ਨਾਲ ਅਣਮਨੁੱਖੀ ਘਟਨਾ ਦਾ ਮਾਮਲਾ: ਐੱਸ.ਐੱਸ.ਪੀ. ਜਲੰਧਰ ਦਿਹਾਤੀ ਤਲਬ

Leave a Reply

Your email address will not be published. Required fields are marked *