ਗਿਰੀਸ਼ ਦਿਆਲਨ ਨੂੰ ਮਾਰਕਫੈੱਡ ਦੇ ਐੱਮ. ਡੀ. ਵਜੋਂ ਮਿਲਿਆ ਵਾਧੂ ਚਾਰਜ ; ਪ੍ਰੀਤੀ ਯਾਦਵ ਨਵੀਂ ਜ਼ਿੰਮੇਵਾਰੀ ਲਈ ਤਾਇਨਾਤ
ਚੰਡੀਗੜ੍ਹ, 16 ਫਰਵਰੀ : ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ 2 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਜਾਣਕਾਰੀ ਅਨੁਸਾਰ ਗਿਰੀਸ਼ ਦਿਆਲਨ ਨੂੰ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ, ਮੈਨੇਜਿੰਗ ਡਾਇਰੈਕਟਰ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਿਡ ਅਤੇ ਮੈਨੇਜਿੰਗ ਡਾਇਰੈਕਟਰ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਨਾਲ-ਨਾਲ ਹੁਣ ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਵੀ ਵਾਧੂ ਚਾਰਜ ਦਿੱਤਾ ਗਿਆ ਹੈ।
ਇਸੇ ਤਰ੍ਹਾਂ ਮੈਨੇਜਿੰਗ ਡਾਇਰੈਕਟਰ ਮਾਰਕਫੈੱਡ ਪ੍ਰੀਤੀ ਯਾਦਵ ਨੂੰ ਉਨ੍ਹਾਂ ਦੇ ਮੌਜੂਦਾ ਅਹੁਦੇ ਤੋਂ ਬਦਲ ਕੇ ਹੁਣ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦਾ ਵਿਸ਼ੇਸ਼ ਸਕੱਤਰ ਲਾਇਆ ਗਿਆ ਹੈ। ਪੁਲਸ ਅਤੇ ਸਿਵਲ ਪ੍ਰਸ਼ਾਸਨ ’ਚ ਕੰਮ ਦੀ ਗਤੀਸ਼ੀਲਤਾ ਨੂੰ ਬਰਕਰਾਰ ਰੱਖਣ ਲਈ ਸਰਕਾਰ ਵੱਲੋਂ ਇਹ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ।
Read More : ਚੋਣ ਕਮਿਸ਼ਨ ਦੀ ਵੱਡੀ ਕਾਰਵਾਈ : ਪੱਛਮੀ ਬੰਗਾਲ ਦੇ 7 ਚੋਣ ਅਧਿਕਾਰੀ ਕੀਤੇ ਮੁਅੱਤਲ
