Chief Minister Bhagwant Singh

ਮੋਗਾ ਰੈਲੀ ਤੋਂ ਪਰਤਣ ਮਗਰੋਂ ਸੀ. ਐੱਮ. ਭਗਵੰਤ ਮਾਨ ਮੁੜ ਹਸਪਤਾਲ ਦਾਖਲ

ਸਾਹ ਲੈਣ ‘ਚ ਤਕਲੀਫ਼ ਦੀ ਸ਼ਿਕਾਇਤ

ਮੋਹਾਲੀ, 17 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੋਮਵਾਰ ਦੇਰ ਸ਼ਾਮ ਇੱਕ ਵਾਰ ਫਿਰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਮੋਗਾ ਦੇ ਪਿੰਡ ਕਿੱਲੀ ਚਾਹਲਾਂ ਵਿਖੇ ਆਮ ਆਦਮੀ ਪਾਰਟੀ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੈਗਾ ਰੈਲੀ ਵਿੱਚ ਸ਼ਾਮਲ ਹੋਣ ਪਹੁੰਚੇ ਸਨ। ਇਸ ਰੈਲੀ ਵਿਚ ਉਨ੍ਹਾਂ ਦੇ ਨਾਲ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

ਰੈਲੀ ਤੋਂ ਪਰਤਣ ਮਗਰੋਂ ਰਾਤ ਲਗਭਗ 8 ਵਜੇ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਅਤੇ ਬਹੁਤ ਜ਼ਿਆਦਾ ਥਕਾਵਟ ਮਹਿਸੂਸ ਹੋਈ, ਜਿਸ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਦੁਬਾਰਾ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਕੀਤਾ।

ਹਸਪਤਾਲ ਦੇ ਸੂਤਰਾਂ ਅਨੁਸਾਰ ਮੁੱਖ ਮੰਤਰੀ ਦੀ ਹਾਲਤ ਇਸ ਸਮੇਂ ਸਥਿਰ ਹੈ। ਮਾਹਿਰ ਡਾਕਟਰਾਂ ਦੀ ਇੱਕ ਮਲਟੀ-ਡਿਸਿਪਲਨਰੀ ਟੀਮ ਉਨ੍ਹਾਂ ਦੀ ਜਾਂਚ ਕਰ ਰਹੀ ਹੈ। ਉਨ੍ਹਾਂ ਦੇ ਕੁਝ ਟੈਸਟ ਕੀਤੇ ਗਏ ਹਨ, ਜਿਨ੍ਹਾਂ ਦੀਆਂ ਰਿਪੋਰਟਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

Read More : ਅੱਜ ਤੋਂ ਪੰਜਾਬ ਬੋਰਡ ਦੀਆਂ 8ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ

Leave a Reply

Your email address will not be published. Required fields are marked *