ਮਨੀਸ਼ ਸਿਸੋਦੀਆ ਨੇ ਹਸਪਤਾਲ ਪਹੁੰਚ ਕੇ ਜਾਣਿਆ ਹਾਲ-ਚਾਲ
ਮੋਹਾਲੀ, 18 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸਬੰਧੀ ਅਜੇ ਵੀ ਅਸਪੱਸ਼ਟਤਾ ਬਣੀ ਹੋਈ ਹੈ। ਪਹਿਲਾਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਉਨ੍ਹਾਂ ਨੂੰ ਬੁੱਧਵਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ, ਪਰ ਤਾਜ਼ਾ ਜਾਣਕਾਰੀ ਅਨੁਸਾਰ ਅਜੇ ਛੁੱਟੀ ਮਿਲਣ ਦੀ ਸੰਭਾਵਨਾ ਘੱਟ ਦੱਸੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਹਸਪਤਾਲ ਪਹੁੰਚ ਕੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਿਆ।
ਲਗਭਗ 20 ਮਿੰਟ ਹਸਪਤਾਲ ਵਿੱਚ ਰਹਿਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਸੋਦੀਆ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਉਨ੍ਹਾਂ ਦੀ ਹਾਲਤ ਪੂਰੀ ਤਰ੍ਹਾਂ ਸਥਿਰ ਹੈ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਛੁੱਟੀ ਮਿਲਣ ਦੇ ਮਾਮਲੇ ਵਿੱਚ ਅੰਤਮ ਫ਼ੈਸਲਾ ਡਾਕਟਰਾਂ ਦੀ ਟੀਮ ਵੱਲੋਂ ਹੀ ਲਿਆ ਜਾਣਾ ਹੈ।
ਸਿਸੋਦੀਆ ਨੇ ਕਿਹਾ ਕਿ ਉਹ ਸਿਰਫ਼ ਮੁੱਖ ਮੰਤਰੀ ਦਾ ਹਾਲ-ਚਾਲ ਪੁੱਛਣ ਆਏ ਸਨ ਅਤੇ ਡਾਕਟਰਾਂ ਨਾਲ ਕਿਸੇ ਵਿਸਥਾਰਤ ਰਿਪੋਰਟ ‘ਤੇ ਚਰਚਾ ਨਹੀਂ ਕੀਤੀ। ਉਨ੍ਹਾਂ ਮੁਤਾਬਕ 19 ਫਰਵਰੀ ਤੱਕ ਸਥਿਤੀ ਹੋਰ ਸਪੱਸ਼ਟ ਹੋ ਸਕਦੀ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਮੁੱਖ ਮੰਤਰੀ ਸਿਹਤ ਵਿਗੜਨ ਕਾਰਨ ਹਸਪਤਾਲ ਵਿੱਚ ਜੇਰੇ-ਇਲਾਜ ਹਨ ਅਤੇ ਪ੍ਰਸ਼ਾਸਨਿਕ ਕੰਮਕਾਜ ਫਿਲਹਾਲ ਪ੍ਰਭਾਵਿਤ ਹੋ ਰਿਹਾ ਹੈ।
Read More : ਤਰਨਤਾਰਨ ’ਚ ‘ਆਪ’ ਸਰਪੰਚ ਹਰਬਰਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ
