ਲਵ-ਮੈਰਿਜ

ਭੈਣ ਦੀ ਲਵ-ਮੈਰਿਜ ਤੋਂ ਖ਼ਫ਼ਾ ਨੌਜਵਾਨ ਨੇ ਕਰਵਾਇਆ ਜੀਜੇ ਦਾ ਕਤਲ; ਮੁੱਖ ਮੁਲਜ਼ਮ ਗ੍ਰਿਫ਼ਤਾਰਰ

ਪੁਲਸ ਨੇ ਮਹਿਜ਼ 6 ਘੰਟਿਆਂ ’ਚ ਸੁਲਝਾਈ ਕਤਲ ਦੀ ਗੁੱਥੀ, 2 ਨਕਾਬਪੋਸ਼ਾਂ ਦੀ ਭਾਲ ਜਾਰੀ

ਲਹਿਰਾਗਾਗਾ, 18 ਫਰਵਰੀ : ਬੀਤੀ ਰਾਤ ਹਲਕਾ ਲਹਿਰਾ ਦੇ ਪਿੰਡ ਲਹਿਲ ਕਲਾਂ ਵਿਖੇ ਹੋਏ ਸਨਸਨੀਖੇਜ਼ ਕਤਲ ਕੇਸ ਨੂੰ ਪੁਲਸ ਨੇ ਮਹਿਜ਼ ਪੰਜ-ਛੇ ਘੰਟਿਆਂ ਵਿੱਚ ਹੀ ਹੱਲ ਕਰ ਲਿਆ ਹੈ। ਦੋ ਨਕਾਬਪੋਸ਼ ਨੌਜਵਾਨਾਂ ਵੱਲੋਂ ਘਰ ਵਿੱਚ ਵੜ ਕੇ 28 ਸਾਲਾ ਗੁਰਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਡੀ.ਐੱਸ.ਪੀ. ਰਣਵੀਰ ਸਿੰਘ, ਥਾਣਾ ਇੰਚਾਰਜ ਮਨਪ੍ਰੀਤ ਸਿੰਘ ਅਤੇ ਸੀ.ਆਈ.ਏ. ਸਟਾਫ਼ ਦੀ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਸਾਜ਼ਿਸ਼ ਦੇ ਮਾਸਟਰਮਾਈਂਡ ਨੂੰ ਕਾਬੂ ਕਰ ਲਿਆ ਹੈ।

ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਰਣਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਪੁੱਤਰ ਸੁਖਚੈਨ ਸਿੰਘ ਨੇ ਕਰੀਬ ਦੋ ਸਾਲ ਪਹਿਲਾਂ ਪ੍ਰੇਮ ਵਿਆਹ (ਲਵ-ਮੈਰਿਜ) ਕਰਵਾਇਆ ਸੀ। ਮ੍ਰਿਤਕ ਦਾ ਸਾਲਾ ਹਰਮਨਦੀਪ ਸਿੰਘ ਵਾਸੀ ਤਲਵਾੜਾ (ਹਰਿਆਣਾ) ਆਪਣੀ ਭੈਣ ਦੇ ਇਸ ਵਿਆਹ ਤੋਂ ਬੇਹੱਦ ਖ਼ਫ਼ਾ ਸੀ। ਪੁਲਸ ਅਨੁਸਾਰ ਹਰਮਨਦੀਪ ਸਿੰਘ ਨੇ ਹੀ ਆਪਣੇ ਜੀਜੇ ਦੇ ਕਤਲ ਦੀ ਪੂਰੀ ਯੋਜਨਾ ਬਣਾਈ ਸੀ।

ਪੁਲਸ ਨੇ ਮੁੱਖ ਮੁਲਜ਼ਮ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਤਲ ਦੀ ਇਹ ਸਾਰੀ ਵਾਰਦਾਤ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਦੇ ਆਧਾਰ ’ਤੇ ਬਾਕੀ ਦੋ ਨਕਾਬਪੋਸ਼ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲਸ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਫਿਲਹਾਲ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

Read More : ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ : ਸਰਕਾਰ ਨੇ ਹਾਈ ਕੋਰਟ ’ਚ ਕਈ ਗੰਭੀਰ ਖੁਲਾਸੇ ਕੀਤੇ

Leave a Reply

Your email address will not be published. Required fields are marked *