Union_Minister_Ravneet_Singh_Bittu

ਕੇਂਦਰ ਵੱਲੋਂ ਪੰਜਾਬ ਨੂੰ ਵੱਡੀ ਸੌਗਾਤ: ਟ੍ਰਾਈਸਿਟੀ ਰਿੰਗ ਰੋਡ ਪ੍ਰੋਜੈਕਟ ਲਈ 1,463.95 ਕਰੋੜ ਮਨਜ਼ੂਰ

6-ਲੇਨ ਗ੍ਰੀਨਫੀਲਡ ਸਪੁਰ ਨਾਲ ਟ੍ਰੈਫਿਕ ਜਾਮ ਤੋਂ ਮਿਲੇਗੀ ਨਿਜਾਤ, ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦਾ ਕੀਤਾ ਧੰਨਵਾਦ

ਚੰਡੀਗੜ੍ਹ, 19 ਫਰਵਰੀ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕੇਂਦਰ ਸਰਕਾਰ ਵੱਲੋਂ ਟ੍ਰਾਈਸਿਟੀ ਰਿੰਗ ਰੋਡ ਪ੍ਰੋਜੈਕਟ ਅਧੀਨ ਨੈਸ਼ਨਲ ਹਾਈਵੇ-205ਏ ’ਤੇ 6-ਲੇਨ ਗ੍ਰੀਨਫੀਲਡ ਸਪੁਰ ਲਈ 1,463.95 ਕਰੋੜ ਰੁਪਏ ਦੀ ਮਨਜ਼ੂਰੀ ਦੇਣ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਰਗੇ ਤੇਜ਼ੀ ਨਾਲ ਵਿਕਸਤ ਹੋ ਰਹੇ ਸ਼ਹਿਰਾਂ ’ਚ ਟ੍ਰੈਫਿਕ ਦੀ ਭੀੜ ਨੂੰ ਘਟਾਉਣ ’ਚ ਕਾਫ਼ੀ ਮਦਦਗਾਰ ਸਾਬਤ ਹੋਵੇਗਾ। ਇਸ ਨਾਲ ਹਿਮਾਚਲ ਪ੍ਰਦੇਸ਼ ਵੱਲ ਜਾਣ ਵਾਲੇ ਯਾਤਰੀਆਂ ਨੂੰ ਤੇਜ਼ ਅਤੇ ਬਿਨਾਂ ਰੁਕਾਵਟ ਆਵਾਜਾਈ ਦੀ ਸੁਵਿਧਾ ਮਿਲੇਗੀ, ਜਿਸ ਨਾਲ ਸਮੇਂ ਦੀ ਬਚਤ ਹੋਵੇਗੀ ਅਤੇ ਯਾਤਰਾ ਦਾ ਅਨੁਭਵ ਵੀ ਬਿਹਤਰ ਹੋਵੇਗਾ।

ਰਵਨੀਤ ਬਿੱਟੂ ਨੇ ਅੱਗੇ ਕਿਹਾ ਕਿ ਇਹ 6-ਲੇਨ ਗ੍ਰੀਨਫੀਲਡ ਸਪੁਰ ਸੜਕ ਸੁਰੱਖਿਆ ਨੂੰ ਮਜ਼ਬੂਤ ਕਰੇਗੀ ਅਤੇ ਪ੍ਰਦੂਸ਼ਣ ਘਟਾਉਣ ’ਚ ਵੀ ਅਹਿਮ ਭੂਮਿਕਾ ਨਿਭਾਵੇਗੀ। ਸੁਚੱਜੀਆਂ ਸੜਕਾਂ ਨਾਲ ਵਾਹਨਾਂ ਦੀ ਰਫ਼ਤਾਰ ਸਥਿਰ ਰਹਿੰਦੀ ਹੈ, ਜਿਸ ਨਾਲ ਜਾਮ ਘੱਟ ਹੁੰਦੇ ਹਨ ਅਤੇ ਈਂਧਣ ਦੀ ਬਚਤ ਹੁੰਦੀ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਦੀ ਇਹ ਪਹਿਲ ਪੰਜਾਬ ’ਚ ਵਿਸ਼ਵ-ਪੱਧਰੀ ਕੁਨੈਕਟੀਵਿਟੀ ਯਕੀਨੀ ਬਣਾਉਣ ਵੱਲ ਇਕ ਬਦਲਾਅਕਾਰੀ ਕਦਮ ਹੈ। ਢਾਂਚਾਗਤ ਵਿਕਾਸ ਨੂੰ ਤਰਜੀਹ ਦੇਣ ਨਾਲ ਖੇਤਰ ’ਚ ਉਦਯੋਗ, ਵਪਾਰ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਸੂਬੇ ਦੇ ਆਰਥਿਕ ਵਿਕਾਸ ਨੂੰ ਮਜ਼ਬੂਤੀ ਮਿਲੇਗੀ।

Read More : ਦਿਲ ਕੰਬਾਊ ਵਾਰਦਾਤ: 12ਵੀਂ ਦੇ ਟਾਪਰ ਨੇ ਮਾਤਾ-ਪਿਤਾ ਅਤੇ ਭਰਾ ਦਾ ਕੀਤਾ ਕਤਲ

Leave a Reply

Your email address will not be published. Required fields are marked *