ਜ਼ਿੰਦਾ ਸੜਿਆ

ਭਿਆਨਕ ਹਾਦਸਾ : ਚਲਦੀ ਕਾਰ ਨੂੰ ਅੱਗ ਲੱਗਣ ਕਾਰਨ ਨੌਜਵਾਨ ਜ਼ਿੰਦਾ ਸੜਿਆ

ਜਗਰਾਓਂ-ਡੱਲਾ ਰੋਡ ’ਤੇ ਵਾਪਰੀ ਘਟਨਾ, ਪਲਟਣ ਤੋਂ ਬਾਅਦ ਕਾਰ ਬਣੀ ਅੱਗ ਦਾ ਗੋਲਾ

ਜਗਰਾਓਂ, 19 ਫਰਵਰੀ : ਡੱਲਾ-ਜਗਰਾਓਂ ਰੋਡ ’ਤੇ ਵਾਪਰੇ ਇਕ ਭਿਆਨਕ ਹਾਦਸੇ ਦੌਰਾਨ ਕਾਰ ਸਵਾਰ ਨੌਜਵਾਨ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (35) ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਚਕਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਦੇਰ ਰਾਤ ਜਗਰਾਓਂ ਤੋਂ ਕਾਰ ’ਚ ਸਵਾਰ ਹੋ ਕੇ ਆਪਣੇ ਪਿੰਡ ਪਰਤ ਰਿਹਾ ਸੀ। ਜਦੋਂ ਉਹ ਪਿੰਡ ਡੱਲਾ ਦੇ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਕਾਰ ਹਾਦਸਾਗ੍ਰਸਤ ਹੋ ਕੇ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਪਲਟਣ ਤੋਂ ਤੁਰੰਤ ਬਾਅਦ ਕਾਰ ਨੂੰ ਭਿਆਨਕ ਅੱਗ ਲੱਗ ਗਈ। ਗੁਰਪ੍ਰੀਤ ਸਿੰਘ ਨੂੰ ਕਾਰ ’ਚੋਂ ਨਿਕਲਣ ਦਾ ਮੌਕਾ ਨਹੀਂ ਮਿਲਿਆ ਅਤੇ ਉਹ ਅੱਗ ਦੀ ਲਪੇਟ ’ਚ ਆਉਣ ਕਰਕੇ ਕਾਰ ਦੇ ਅੰਦਰ ਹੀ ਜ਼ਿੰਦਾ ਸੜ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਜਗਰਾਓਂ ਪੁਲਸ ਮੌਕੇ ’ਤੇ ਪਹੁੰਚੀ। ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਹਾਦਸੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ, ਪਰ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Read More : ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਢਾਬੇ ’ਚ ਵੜੀ, ਮਾਲਕ ਤੇ ਗਾਹਕ ਦੀ ਮੌਤ

Leave a Reply

Your email address will not be published. Required fields are marked *