ਹਰਜਿੰਦਰ-ਸਿੰਘ-ਧਾਮੀ

ਸ਼੍ਰੋਮਣੀ ਕਮੇਟੀ ‘ਤੇ ਲੱਗੇ ਦੋਸ਼ਾਂ ਦਾ ਮਾਮਲਾ ਗਰਮਾਇਆ

ਸਬੂਤ ਪੇਸ਼ ਕਰਨ ਲਈ 72 ਘੰਟਿਆਂ ਦਾ ਅਲਟੀਮੇਟਮ

ਅੰਮ੍ਰਿਤਸਰ, 20 ਫਰਵਰੀ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵੱਲੋਂ ਬੀਤੇ ਦਿਨੀਂ ਪ੍ਰੈਸ ਕਲੱਬ ਜਲੰਧਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਵਿਵਾਦ ਵਧ ਗਿਆ ਹੈ। ਇਸ ਮਾਮਲੇ ‘ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਸਬੰਧਤ ਸ਼ਖਸੀਅਤ ਨੂੰ 72 ਘੰਟਿਆਂ ਦਾ ਸਮਾਂ ਦਿੱਤਾ ਹੈ ਤਾਂ ਜੋ ਉਹ ਲਗਾਏ ਗਏ ਦੋਸ਼ਾਂ ਸਬੰਧੀ ਪੁਖ਼ਤਾ ਸਬੂਤ ਪੇਸ਼ ਕਰ ਸਕਣ।

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਲਗਾਏ ਗਏ ਦੋਸ਼ ਸੰਸਥਾ ਦੇ ਅਕਸ ਨੂੰ ਢਾਹ ਲਾਉਣ ਵਾਲੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਜਾਂਚ ਦੌਰਾਨ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਪਰ ਬਿਨਾਂ ਸਬੂਤਾਂ ਦੇ ਅਜਿਹੇ ਬਿਆਨ ਮੰਦਭਾਗੇ ਹਨ।

ਜ਼ਿਕਰਯੋਗ ਹੈ ਕਿ ਇਸੇ ਮੁੱਦੇ ‘ਤੇ ਚਰਚਾ ਕਰਨ ਲਈ ਅੱਜ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਹੋ ਰਹੀ ਹੈ।

Read More : ਅਫਗਾਨਿਸਤਾਨ ਦੀ ਕੈਨੇਡਾ ‘ਤੇ 82 ਦੌੜਾਂ ਨਾਲ ਵੱਡੀ ਜਿੱਤ

Leave a Reply

Your email address will not be published. Required fields are marked *