ਸ੍ਰੀ-ਗੁਰੂ-ਰਵੀਦਾਸ-ਬਾਣੀ-ਅਧਿਐਨ-ਕੇਂਦਰ

ਜਲੰਧਰ ‘ਚ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਦੀ ਸਥਾਪਨਾ ਦਾ ਰਾਹ ਪੱਧਰਾ; ਸਰਕਾਰ ਨੇ ਲਿਆ 10.50 ਏਕੜ ਜ਼ਮੀਨ ਦਾ ਕਬਜ਼ਾ

ਵਿੱਤ ਮੰਤਰੀ ਹਰਪਾਲ ਚੀਮਾ ਨੇ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਮੁਕੰਮਲ ਕੀਤੀ ਪ੍ਰਕਿਰਿਆ

ਜਲੰਧਰ, 20 ਫਰਵਰੀ : ਪੰਜਾਬ ਸਰਕਾਰ ਨੇ ਕਰਤਾਰਪੁਰ ਰੋਡ ’ਤੇ ਸਥਿਤ ਪਿੰਡ ਨੌਗੱਜਾ ਅਤੇ ਫਰੀਦਪੁਰ ਵਿਖੇ 10.50 ਏਕੜ ਜ਼ਮੀਨ ਦਾ ਕਬਜ਼ਾ ਲੈ ਕੇ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਸਥਾਪਤ ਕਰਨ ਦਾ ਅਹਿਮ ਫੈਸਲਾ ਲਿਆ ਹੈ।

ਇਸ ਸਬੰਧੀ ਕਬਜ਼ਾ ਲੈਣ ਦੀ ਸਾਰੀ ਪ੍ਰਕਿਰਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਵਿਧਾਇਕ ਬਲਕਾਰ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਨੇਪਰੇ ਚੜ੍ਹੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜ਼ਮੀਨ ਦੀ ਰਜਿਸਟ੍ਰੇਸ਼ਨ ਪਹਿਲਾਂ ਹੀ ਹੋ ਚੁੱਕੀ ਸੀ ਅਤੇ ਹੁਣ ਕਬਜ਼ਾ ਮਿਲਣ ਨਾਲ ਇਹ ਪ੍ਰੋਜੈਕਟ ਲਾਗੂਕਰਨ ਦੇ ਪੜਾਅ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਸ ਸਥਾਨ ਤੋਂ ਹਾਈ-ਟੈਂਸ਼ਨ ਬਿਜਲੀ ਲਾਈਨਾਂ ਨੂੰ ਤਬਦੀਲ ਕਰਨ ਲਈ 55 ਲੱਖ ਰੁਪਏ ਖਰਚ ਕਰੇਗੀ। ਪ੍ਰੋਜੈਕਟ ਦਾ ਡਿਜ਼ਾਈਨ ਡੇਰਾ ਸੱਚਖੰਡ ਬੱਲਾਂ ਦੇ ਨੁਮਾਇੰਦਿਆਂ ਦੀ ਸਲਾਹ ਨਾਲ ਮਾਹਰਾਂ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਦੇ ਟੈਂਡਰ ਜਲਦ ਹੀ ਜਾਰੀ ਕੀਤੇ ਜਾਣਗੇ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਅਧਿਐਨ ਕੇਂਦਰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਦੁਨੀਆ ਭਰ ਵਿੱਚ ਫੈਲਾਉਣ ਅਤੇ ਖੋਜ ਕਾਰਜਾਂ ਲਈ ਵਿਦਵਾਨ ਤਿਆਰ ਕਰਨ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਇਹ ਵੀ ਸਾਂਝਾ ਕੀਤਾ ਕਿ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਦਾ ਖਾਕਾ ਪਹਿਲਾਂ ਹੀ ਉਲੀਕਿਆ ਜਾ ਚੁੱਕਾ ਹੈ।

ਇਸ ਉਪਰੰਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਇਕ ਬਲਕਾਰ ਸਿੰਘ, ਚੇਅਰਮੈਨ ਪਵਨ ਟੀਨੂੰ, ਨਿਤਿਨ ਕੋਹਲੀ ਅਤੇ ਰਾਜਵਿੰਦਰ ਕੌਰ ਥਿਆੜਾ ਸਮੇਤ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਡੇਰਾ ਮੁਖੀ ਸੰਤ ਨਿਰੰਜਣ ਦਾਸ ਜੀ ਦਾ ਆਸ਼ੀਰਵਾਦ ਵੀ ਪ੍ਰਾਪਤ ਕੀਤਾ।

Read More : ਸੀਜੀਸੀ ਯੂਨੀਵਰਸਿਟੀ ਵਿਖੇ ਕੈਪਜੈਮਿਨੀ ਦੇ ਸਹਿਯੋਗ ਨਾਲ ‘ਕੋਡਐਕਸਪੀਰੀਐਂਸ ਸੈਂਟਰ’ ਦਾ ਉਦਘਾਟਨ

Leave a Reply

Your email address will not be published. Required fields are marked *