Vijay Kumar Janjua

ਰਿਸ਼ਵਤਖੋਰੀ ਮਾਮਲਾ : ਵਿਜੇ ਕੁਮਾਰ ਜੰਜੂਆ ਵਿਰੁੱਧ ਕੇਂਦਰ ਵੱਲੋਂ ਮੁਕੱਦਮਾ ਚਲਾਉਣ ਦੀ ਮਨਜ਼ੂਰੀ

ਚੰਡੀਗੜ੍ਹ, 20 ਫਰਵਰੀ : ਕੇਂਦਰ ਸਰਕਾਰ ਦੇ ਪ੍ਰਸੋਨਲ ਅਤੇ ਟ੍ਰੇਨਿੰਗ ਵਿਭਾਗ ਨੇ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਸੇਵਾਮੁਕਤ ਆਈ. ਏ. ਐੱਸ. ਅਧਿਕਾਰੀ ਵਿਜੇ ਕੁਮਾਰ ਜੰਜੂਆ ਵਿਰੁੱਧ ਸਾਲ 2009 ਦੇ ਇਕ ਰਿਸ਼ਵਤਖੋਰੀ ਮਾਮਲੇ ਵਿਚ ਅਧਿਕਾਰਤ ਤੌਰ ‘ਤੇ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਉਦਯੋਗਪਤੀ ਤੁਲਸੀ ਰਾਮ ਮਿਸ਼ਰਾ ਨੇ ਦੋਸ਼ ਲਾਇਆ ਸੀ ਕਿ ਵਿਜੇ ਕੁਮਾਰ ਜੰਜੂਆ ਨੇ ਫੋਕਲ ਪੁਆਇੰਟ ਵਿਖੇ ਇਕ ਖਾਲੀ ਪਲਾਟ ਅਲਾਟ ਕਰਨ ਦੇ ਬਦਲੇ 6 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸ਼ਿਕਾਇਤ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਕਾਰਵਾਈ ਕਰਦਿਆਂ 9 ਨਵੰਬਰ 2009 ਨੂੰ ਜੰਜੂਆ ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਦਫ਼ਤਰ ਤੋਂ 2 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ।

ਜਾਂਚ ਦੌਰਾਨ ਹੋਈ ਕਾਰਵਾਈ ਵਿਚ ਜਦੋਂ ਵਿਜੇ ਕੁਮਾਰ ਜੰਜੂਆ ਦੇ ਹੱਥ ਧੁਆਏ ਗਏ ਤਾਂ ਘੋਲ ਦਾ ਰੰਗ ਗੁਲਾਬੀ ਹੋ ਗਿਆ ਸੀ, ਜੋ ਰਿਸ਼ਵਤ ਦੇ ਨੋਟਾਂ ਨੂੰ ਛੂਹਣ ਦੀ ਪੁਸ਼ਟੀ ਕਰਦਾ ਸੀ। ਇਸ ਤੋਂ ਇਲਾਵਾ, ਵਿਜੀਲੈਂਸ ਟੀਮ ਨੇ ਉਨ੍ਹਾਂ ਦੇ ਦਫ਼ਤਰ ਦੇ ਡਰਾਅਰ ਵਿੱਚੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕੀਤੀ ਸੀ।

ਪੰਜਾਬ ਸਰਕਾਰ ਦੀ ਸਿਫ਼ਾਰਸ਼ ਅਤੇ ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਸਲਾਹ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਹੁਣ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 19 ਦੇ ਤਹਿਤ ਉਨ੍ਹਾਂ ਵਿਰੁੱਧ ਅਦਾਲਤੀ ਕਾਰਵਾਈ ਚਲਾਉਣ ਦੀ ਹਰੀ ਝੰਡੀ ਦੇ ਦਿੱਤੀ ਹੈ।

Read More : ਜੈ ਭੋਲੇਨਾਥ ਦੇ ਜੈਕਾਰਿਆਂ ਨਾਲ ਗੂੰਜਿਆ ਲਵੀਨਿਓ ਸ਼ਹਿਰ

Leave a Reply

Your email address will not be published. Required fields are marked *