Dr. Baljit Kaur

ਡਾ. ਬਲਜੀਤ ਕੌਰ ਵੱਲੋਂ ਅੱਠ ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਭੇਟ

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਿੱਚ ਸੇਵਾਵਾਂ ਨਿਭਾਉਣਗੇ ਨਵੇਂ ਕਰਮਚਾਰੀ

ਚੰਡੀਗੜ੍ਹ, 21 ਫਰਵਰੀ : ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸਥਿਤ ਆਪਣੇ ਦਫ਼ਤਰ ਵਿੱਚ ਵਿਭਾਗ ਦੇ 8 ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੰਤਰੀ ਨੇ ਨਵੇਂ ਚੁਣੇ ਗਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਲੋਕ ਹਿੱਤ ਵਿੱਚ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਪ੍ਰੇਰਨਾ ਦਿੱਤੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਅਹਿਮ ਸੇਵਾਵਾਂ ਪ੍ਰਦਾਨ ਕਰਦਾ ਹੈ। ਇਸ ਲਈ ਹਰੇਕ ਕਰਮਚਾਰੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਨੂੰ ਹੇਠਲੇ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਰਮਚਾਰੀਆਂ ਦਾ ਸਮਰਪਣ ਬਹੁਤ ਜ਼ਰੂਰੀ ਹੈ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਯੋਗਤਾ ਦੇ ਅਧਾਰ ‘ਤੇ ਕੀਤੀਆਂ ਜਾ ਰਹੀਆਂ ਹਨ। ਸਰਕਾਰ ਦੀ ਮੁੱਖ ਤਰਜੀਹ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇ ਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਹੁਣ ਤੱਕ ਲਗਭਗ 64,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ, ਜੋ ਕਿ ਇੱਕ ਵੱਡੀ ਪ੍ਰਾਪਤੀ ਹੈ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਕਰਮਚਾਰੀ ਕਿਸੇ ਵੀ ਵਿਭਾਗ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਦਾ ਇਮਾਨਦਾਰਾਨਾ ਕੰਮ ਹੀ ਸਰਕਾਰੀ ਨੀਤੀਆਂ ਨੂੰ ਆਮ ਲੋਕਾਂ ਤੱਕ ਸਫ਼ਲਤਾਪੂਰਵਕ ਪਹੁੰਚਾਉਂਦਾ ਹੈ ਅਤੇ ਸੂਬੇ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦਾ ਹੈ।

Read More : ਸਾਹ ਸਹਾਇਤਾ ਪ੍ਰਣਾਲੀ ਨਾਲ ਵ੍ਹੀਲਚੇਅਰ ‘ਤੇ ਬੈਠ ਕੇ ਪ੍ਰੀਖਿਆ ਕੇਂਦਰ ਪਹੁੰਚੀ 12ਵੀਂ ਦੀ ਵਿਦਿਆਰਥਣ

Leave a Reply

Your email address will not be published. Required fields are marked *