Harpal Cheema

ਅਕਾਲੀ ਸਰਕਾਰ ਦੇ ਸਮੇਂ ਤੋਂ ਟੈਕਸ ਵਿਭਾਗ ਦਾ ਲੋਕਾਂ ਵੱਲ 350.5 ਕਰੋੜ ਰੁਪਏ ਬਕਾਇਆ : ਚੀਮਾ

ਜਾਅਲੀ ਈਮੇਲਾਂ ਰਾਹੀਂ ਮਾਹੌਲ ਵਿਗਾੜਨ ਦੀਆਂ ਕੋਸ਼ਿਸ਼ਾਂ ਵਿੱਚ ਵਿਦੇਸ਼ੀ ਤਕਨਾਲੋਜੀ ਸ਼ਾਮਲ

ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਵਿੱਚ ਫੈਲ ਰਹੀਆਂ ਜਾਅਲੀ ਈਮੇਲਾਂ ਬਾਰੇ ਕਿਹਾ ਕਿ ਅਫਵਾਹਾਂ ਰਾਹੀਂ ਸੂਬੇ ਦੇ ਮਾਹੌਲ ਨੂੰ ਵਿਗਾੜਨ ਦੀਆਂ ਕੋਸ਼ਿਸ਼ਾਂ ਵਿੱਚ ਵਿਦੇਸ਼ੀ ਤਕਨਾਲੋਜੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਵਿਦੇਸ਼ੀ ਏਜੰਸੀਆਂ ਨਾਲ ਤਾਲਮੇਲ ਕਰਨ ਦੀ ਲੋੜ ਹੈ, ਕਿਉਂਕਿ ਇਹ ਨਾ ਸਿਰਫ਼ ਪੰਜਾਬ ਲਈ ਸਗੋਂ ਦੇਸ਼ ਭਰ ਦੇ ਹੋਰਨਾਂ ਰਾਜਾਂ ਲਈ ਵੀ ਇੱਕ ਗੰਭੀਰ ਸਮੱਸਿਆ ਬਣ ਗਈ ਹੈ। ਉਨ੍ਹਾਂ ਕੇਂਦਰ ਸਰਕਾਰ ‘ਤੇ ਜਾਣਬੁੱਝ ਕੇ ਇਸ ਮੁੱਦੇ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਾਇਆ।

ਰਵਨੀਤ ਬਿੱਟੂ ਅਤੇ ਰਾਜਾ ਵੜਿੰਗ ਵੱਲੋਂ ਕਾਨੂੰਨ ਵਿਵਸਥਾ ਬਾਰੇ ਉਠਾਏ ਗਏ ਸਵਾਲਾਂ ‘ਤੇ ਚੀਮਾ ਨੇ ਕਿਹਾ ਕਿ ਪੰਜਾਬ ਪੁਲਿਸ ਹਰ ਸਥਿਤੀ ਨੂੰ ਸੰਭਾਲਣ ਦੇ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਜਾਣਬੁੱਝ ਕੇ ਸਰਕਾਰ ‘ਤੇ ਦੋਸ਼ ਲਗਾ ਰਹੀ ਹੈ।

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਜੇਕਰ ਟੈਕਸ ਬਕਾਏ ਦਾ ਭੁਗਤਾਨ ਨਹੀਂ ਕੀਤਾ ਜਾਂਦਾ, ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਹੁਣ ਤੱਕ 135 ਤੋਂ ਵੱਧ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ‘ਤੇ ਲਾਲ ਐਂਟਰੀਆਂ ਕੀਤੀਆਂ ਗਈਆਂ ਹਨ ਤਾਂ ਜੋ ਉਨ੍ਹਾਂ ਨੂੰ ਅੱਗੇ ਵੇਚਿਆ ਨਾ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਜਾਣਬੁੱਝ ਕੇ ਟੈਕਸ ਨਹੀਂ ਦਿੱਤਾ ਅਤੇ ਜੀਐਸਟੀ ਦੀ ਉਲੰਘਣਾ ਕੀਤੀ ਹੈ, ਉਨ੍ਹਾਂ ਵਿਰੁੱਧ ਅਪਰਾਧਿਕ ਮਾਮਲੇ ਵੀ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਤੋਂ ਟੈਕਸ ਵਿਭਾਗ ਦਾ 350.5 ਕਰੋੜ ਰੁਪਏ ਬਕਾਇਆ ਖੜ੍ਹਾ ਹੈ।

ਆਉਣ ਵਾਲੇ ਬਜਟ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਭਾਵੇਂ ਕੇਂਦਰ ਵੱਲੋਂ ਪੰਜਾਬ ਨੂੰ ਅਣਗੌਲਿਆ ਕੀਤਾ ਗਿਆ ਹੈ, ਪਰ ਪੰਜਾਬ ਸਰਕਾਰ ਲੋਕਾਂ ਲਈ ਵੱਡੇ ਫੈਸਲੇ ਲਵੇਗੀ ਤਾਂ ਜੋ ਜਨਤਾ ਦੇ ਚਿਹਰਿਆਂ ‘ਤੇ ਮੁਸਕਰਾਹਟ ਆ ਸਕੇ।

Read More : ਡਾ. ਬਲਜੀਤ ਕੌਰ ਵੱਲੋਂ ਅੱਠ ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਭੇਟ

Leave a Reply

Your email address will not be published. Required fields are marked *