ਟਿਮ ਸਿੰਘ ਉੱਪਲ

ਕੈਨੇਡਾ ਦੇ ਸੰਸਦ ਮੈਂਬਰ ਟਿਮ ਸਿੰਘ ਉੱਪਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੁਨਿਹਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਨਾਲ ਕੀਤਾ ਗਿਆ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 23 ਫਰਵਰੀ : ਕੈਨੇਡਾ ਦੇ ਸੰਸਦ ਮੈਂਬਰ ਅਤੇ ਉੱਥੋਂ ਦੀ ਵਿਰੋਧੀ ਧਿਰ ਦੇ ਉਪ-ਆਗੂ (ਡਿਪਟੀ ਲੀਡਰ) ਟਿਮ ਸਿੰਘ ਉੱਪਲ ਅੱਜ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੇ ਨਾਲ ਕੇ. ਐਨ. ਆਰ. ਗਰੁੱਪ ਕੈਨੇਡਾ ਦੇ ਪ੍ਰਧਾਨ ਕੁਲਦੀਪ ਸਿੰਘ ਅਤੇ ਚਰਨਜੀਤ ਸਿੰਘ ਮਾਵੀਕਲਾਂ ਵੀ ਮੌਜੂਦ ਸਨ।

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪਹੁੰਚਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਵੱਲੋਂ ਟਿਮ ਸਿੰਘ ਉੱਪਲ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਿਹਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ।

Read More : ਬੰਬੇ ਹਾਈ ਕੋਰਟ ਦਾ ਅਨਿਲ ਅੰਬਾਨੀ ਨੂੰ ਵੱਡਾ ਝਟਕਾ

Leave a Reply

Your email address will not be published. Required fields are marked *