Transfer

ਪੰਜਾਬ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ : 3 IAS ਅਤੇ 1 PCS ਅਧਿਕਾਰੀਆਂ ਦੇ ਤਬਾਦਲੇ

ਪ੍ਰਸ਼ਾਸਨਿਕ ਸੁਧਾਰਾਂ ਤਹਿਤ 16 ਕਾਨੂੰਗੋਆਂ ਨੂੰ ਮਿਲੀ ਤਰੱਕੀ; ਹੁਣ ਨਾਇਬ ਤਹਿਸੀਲਦਾਰ ਵਜੋਂ ਸੰਭਾਲਣਗੇ ਜ਼ਿੰਮੇਵਾਰੀ

ਚੰਡੀਗੜ੍ਹ, 24 ਫਰਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡੀ ਤਬਦੀਲੀ ਕਰਦਿਆਂ ਅੱਜ 3 ਆਈ.ਏ.ਐੱਸ. ਅਤੇ 1 ਪੀ.ਸੀ.ਐੱਸ. ਅਧਿਕਾਰੀ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਤਾਂ ਜੋ ਸਰਕਾਰੀ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਅਤੇ ਤੇਜ਼ੀ ਲਿਆਂਦੀ ਜਾ ਸਕੇ।

ਇਸ ਦੌਰਾਨ ਸਰਕਾਰ ਵੱਲੋਂ ਜਾਰੀ ਸੂਚੀ ਅਨੁਸਾਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਆਈ.ਏ.ਐੱਸ. ਨੂੰ ਸਕੱਤਰ, ਪੰਜਾਬ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਵਜੋਂ ਤਾਇਨਾਤ ਕੀਤਾ ਗਿਆ ਹੈ।

ਸ੍ਰੀ ਸੰਦੀਪ ਹੰਸ ਆਈ.ਏ.ਐੱਸ. ਨੂੰ ਵਿਸ਼ੇਸ਼ ਸਕੱਤਰ, ਆਮ ਰਾਜ ਪ੍ਰਬੰਧ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।

ਸ੍ਰੀ ਸੰਯਮ ਅਗਰਵਾਲ ਆਈ.ਏ.ਐੱਸ. ਨੂੰ ਸੰਯੁਕਤ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਜੋਂ ਨਿਯੁਕਤ ਕੀਤਾ ਗਿਆ ਹੈ।

ਪੀ.ਸੀ.ਐੱਸ. ਅਧਿਕਾਰੀ ਸ੍ਰੀ ਅਮਿਤ ਬੈਂਬੀ ਨੂੰ ਵਧੀਕ ਡਿਪਟੀ ਕਮਿਸ਼ਨਰ ਵਜੋਂ ਨਵੀਂ ਤਾਇਨਾਤੀ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਮਾਲ ਵਿਭਾਗ ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ 16 ਕਾਨੂੰਗੋਆਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਸਰਕਾਰ ਨੇ ਉਨ੍ਹਾਂ ਦੀ ਮਿਹਨਤ ਅਤੇ ਤਜ਼ਰਬੇ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਨਾਇਬ ਤਹਿਸੀਲਦਾਰ ਵਜੋਂ ਤਰੱਕੀ ਦੇ ਦਿੱਤੀ ਹੈ। ਵਿਭਾਗ ਅਨੁਸਾਰ ਇਹ ਤਰੱਕੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਅਤੇ ਲੋਕਾਂ ਨੂੰ ਤਹਿਸੀਲ ਪੱਧਰ ‘ਤੇ ਬਿਹਤਰ ਸੇਵਾਵਾਂ ਦੇਣ ਲਈ ਕੀਤੀਆਂ ਗਈਆਂ ਹਨ।

ਇਸ ਕਦਮ ਨਾਲ ਜ਼ਮੀਨੀ ਪੱਧਰ ‘ਤੇ ਰਜਿਸਟਰੀਆਂ, ਇੰਤਕਾਲ ਅਤੇ ਹੋਰ ਮਾਲ ਵਿਭਾਗ ਦੇ ਕੰਮਾਂ ਵਿੱਚ ਹੋਰ ਤੇਜ਼ੀ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। ਨਵ-ਨਿਯੁਕਤ ਨਾਇਬ ਤਹਿਸੀਲਦਾਰ ਜਲਦ ਹੀ ਆਪਣੇ ਨਵੇਂ ਸਟੇਸ਼ਨਾਂ ‘ਤੇ ਅਹੁਦਾ ਸੰਭਾਲਣਗੇ।

Read More : ਸਾਢੇ 7 ਕਰੋੜ ਦੀ ਹੈਰੋਇਨ ਸਮੇਤ 3 ਨਸ਼ਾ ਤਸਕਰ ਗ੍ਰਿਫ਼ਤਾਰ

Leave a Reply

Your email address will not be published. Required fields are marked *