ਲਾਲ ਚੰਦ ਕਟਾਰੂਚੱਕ

ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੇਰੀ ਰਸੋਈ ਯੋਜਨਾ ਨੂੰ ਹਰੀ ਝੰਡੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

ਚੰਡੀਗੜ੍ਹ, 23 ਫਰਵਰੀ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੂਬੇ ਦੇ ਲੋਕਾਂ ਲਈ ‘ਮੇਰੀ ਰਸੋਈ’ ਯੋਜਨਾ ਸ਼ੁਰੂ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ। ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਲਏ ਗਏ ਇਸ ਫੈਸਲੇ ਨੂੰ ਮੰਤਰੀ ਕਟਾਰੂਚੱਕ ਨੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੇ ਹਿੱਤਾਂ ਲਈ ਇੱਕ ਇਤਿਹਾਸਕ ਪਹਿਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਲਗਾਤਾਰ ਵੱਡੇ ਕਦਮ ਚੁੱਕ ਰਹੀ ਹੈ।

ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਲਗਭਗ 40 ਲੱਖ ਰਜਿਸਟਰਡ ਲਾਭਪਾਤਰੀ ਹਨ, ਜਿਨ੍ਹਾਂ ਨੂੰ ਹੁਣ ਤੱਕ ਸਿਰਫ਼ ਕਣਕ ਹੀ ਦਿੱਤੀ ਜਾਂਦੀ ਰਹੀ ਹੈ। ਪਰ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਇਸ ਨਵੀਂ ਯੋਜਨਾ ਤਹਿਤ ਹੁਣ ਨੀਲੇ ਕਾਰਡ ਧਾਰਕਾਂ ਨੂੰ ਹਰ ਤਿੰਨ ਮਹੀਨਿਆਂ ਬਾਅਦ ਵਿਸ਼ੇਸ਼ ਰਾਸ਼ਨ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਰਾਸ਼ਨ ਕਿੱਟ ਵਿੱਚ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਆਇਓਡੀਨ ਯੁਕਤ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰ੍ਹੋਂ ਦਾ ਤੇਲ ਸ਼ਾਮਿਲ ਹੋਵੇਗਾ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਵਿਭਾਗ ਵੱਲੋਂ ਇਸ ਯੋਜਨਾ ਨੂੰ ਪਾਰਦਰਸ਼ੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਲੋੜਵੰਦ ਪਰਿਵਾਰਾਂ ਨੂੰ ਇਸ ਦਾ ਪੂਰਾ ਲਾਭ ਮਿਲ ਸਕੇ।

Read More : ਲੁਧਿਆਣਾ ਦਾ 3200 ਕਰੋੜੀ ‘ਟਾਟਾ ਸਟੀਲ ਪਲਾਂਟ’ ਮਾਰਚ ਤੋਂ ਹੋਵੇਗਾ ਸ਼ੁਰੂ

Leave a Reply

Your email address will not be published. Required fields are marked *