ਵਕੀਲਾਂ ਦੀ ਸੂਬਾ ਪੱਧਰੀ ਹੜਤਾਲ ਕਾਰਨ ਨਹੀਂ ਹੋ ਸਕੀ ਪੇਸ਼ੀ; ਹੁਣ 10 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ
ਬਠਿੰਡਾ, 24 ਫਰਵਰੀ : ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਕਿਸਾਨ ਔਰਤਾਂ ਖ਼ਿਲਾਫ਼ ਵਿਵਾਦਤ ਟਿੱਪਣੀ ਕਰਨ ਦੇ ਮਾਮਲੇ ਵਿੱਚ ਮਾਣਹਾਨੀ ਕੇਸ ਦਾ ਸਾਹਮਣਾ ਕਰ ਰਹੀ ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿੱਚ ਹੋਣ ਵਾਲੀ ਸੁਣਵਾਈ ਟਲ ਗਈ ਹੈ। ਬੇਸ਼ੱਕ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ, ਪਰ ਅੱਜ ਵਕੀਲਾਂ ਦੀ ਸੂਬਾ ਪੱਧਰੀ ਹੜਤਾਲ ਹੋਣ ਕਾਰਨ ਅਦਾਲਤੀ ਕਾਰਵਾਈ ਅੱਗੇ ਨਹੀਂ ਵਧ ਸਕੀ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਕੀਤੀ ਗਈ ਇੱਕ ਟਿੱਪਣੀ ਨੂੰ ਲੈ ਕੇ ਬਠਿੰਡਾ ਦੀ ਇੱਕ ਬਜ਼ੁਰਗ ਮਾਤਾ ਵੱਲੋਂ ਕੰਗਨਾ ਰਣੌਤ ਵਿਰੁੱਧ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਅੱਜ ਸੁਣਵਾਈ ਨਾ ਹੋਣ ਕਾਰਨ ਅਦਾਲਤ ਨੇ ਇਸ ਮਾਮਲੇ ਲਈ ਹੁਣ 10 ਮਾਰਚ ਦੀ ਤਰੀਕ ਤੈਅ ਕੀਤੀ ਹੈ। ਇਸ ਦਿਨ ਅਦਾਲਤ ਵੱਲੋਂ ਮਾਮਲੇ ਦੀ ਅਗਲੀ ਪੜਤਾਲ ਅਤੇ ਸੁਣਵਾਈ ਕੀਤੀ ਜਾਵੇਗੀ।
Read More : ਚੰਡੀਗੜ੍ਹ ਪੁਲਿਸ ‘ਚ 8 ਡੀ.ਐੱਸ.ਪੀ. ਦੀਆਂ ਖਾਲੀ ਅਸਾਮੀਆਂ ਭਰਨ ਨੂੰ ਮਿਲੀ ਮਨਜ਼ੂਰੀ
