ਸਕੱਤਰ ਪ੍ਰਤਾਪ ਸਿੰਘ

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟਾਂ ਦੀ ਕੀਤੀ ਮੰਗ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਜੂਨ ਵਿੱਚ ਜਾਵੇਗਾ ਜਥਾ; 5 ਮਾਰਚ ਤੱਕ ਜਮ੍ਹਾ ਕਰਵਾਏ ਜਾ ਸਕਦੇ ਹਨ ਪਾਸਪੋਰਟ

ਅੰਮ੍ਰਿਤਸਰ, 24 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜੇ ਜਾਣ ਵਾਲੇ ਜਥੇ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਨੇ ਇਸ ਯਾਤਰਾ ‘ਤੇ ਜਾਣ ਦੇ ਇੱਛੁਕ ਸ਼ਰਧਾਲੂਆਂ ਪਾਸੋਂ ਉਨ੍ਹਾਂ ਦੇ ਪਾਸਪੋਰਟਾਂ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਸ ਜਥੇ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜੂਨ 2026 ਵਿੱਚ ਭੇਜੇ ਜਾਣ ਵਾਲੇ ਇਸ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 5 ਮਾਰਚ 2026 ਤੱਕ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ, ਅੰਮ੍ਰਿਤਸਰ ਵਿਖੇ ਜਮ੍ਹਾ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਨੂੰ ਆਪਣੇ ਪਾਸਪੋਰਟਾਂ ਦੇ ਨਾਲ ਪਛਾਣ ਪੱਤਰ (ਆਧਾਰ ਕਾਰਡ ਜਾਂ ਵੋਟਰ ਕਾਰਡ) ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫ਼ਾਰਸ਼ ਸਮੇਤ ਲੋੜੀਂਦੇ ਦਸਤਾਵੇਜ਼ ਲਗਾਉਣੇ ਲਾਜ਼ਮੀ ਹੋਣਗੇ। ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਿਰਧਾਰਿਤ ਸਮੇਂ ਅੰਦਰ ਆਪਣੇ ਦਸਤਾਵੇਜ਼ ਜਮ੍ਹਾ ਕਰਵਾਉਣ ਤਾਂ ਜੋ ਵੀਜ਼ਾ ਪ੍ਰਕਿਰਿਆ ਸਮੇਂ ਸਿਰ ਮੁਕੰਮਲ ਕੀਤੀ ਜਾ ਸਕੇ।

Read More : ਰੇਲਗੱਡੀ ਦੀ ਲਪੇਟ ’ਚ ਆਉਣ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ

Leave a Reply

Your email address will not be published. Required fields are marked *