ਹਲਕਾ ਵਾਸੀਆਂ ਨੂੰ ਹੋਰ ਵਧੀਆਂ ਸਿਹਤ ਸੇਵਾਵਾਂ ਦੇਣ ਲਈ ਕੀਤੇ ਜਾ ਰਹੇ ਲਗਾਤਾਰ ਉਪਰਾਲੇ
ਬਟਾਲਾ-ਹਲਕਾ ਬਟਾਲਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਮਰੀਜ਼ਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੂੰ ਹੋਰ ਵਧੀਆਂ ਸਿਹਤ ਸੇਵਾਵਾਂ ਦੇਣ ਲਈ ਉਹ ਲਗਾਤਾਰ ਉਪਰਾਲੇ ਕਰ ਰਹੇ ਹਨ ਅਤੇ ਸਥਾਨਕ ਸਿਵਲ ਹਸਪਤਾਲ ਬਟਾਲਾ ਵਿਖੇ ਮਰੀਜ਼ਾਂ ਨੂੰ ਅਤਿ ਆਧੁਨਿਕ ਸਿਹਤ ਸਹੂਲਤਾਂ ਪੁੱਜਦਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕਾਂ ’ਚ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਉਹ ਲਗਾਤਰ ਡਾਕਟਰਾਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਕੋਲੋ ਮਰੀਜ਼ਾਂ ਲਈ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਸਬੰਧੀ ਜਾਣਕਾਰੀ ਹਾਸਲ ਕਰਦੇ ਹਨ।
ਉਨ੍ਹਾਂ ਦੁਹਰਾਇਆ ਕਿ ਉਹ ਹਲਕਾ ਵਾਸੀਆਂ ਦੀ ਸੇਵਾ ’ਚ 24 ਘੰਟੇ ਹਾਜ਼ਰ ਹਨ ਅਤੇ ਹਲਕੇ ਅੰਦਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪੁਜਦਾ ਕਰਨ ਲਈ ਉਹ ਵਚਨਬੱਧ ਹਨ। ਇਸ ਮੌਕੇ ਸਿਵਲ ਸਰਜਨ ਡਾ. ਭਾਰਤ ਭੂਸ਼ਣ, ਡਾ. ਰੋਮੀ ਮਹਾਜਨ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਮਨਿੰਦਰਜੀਤ ਸਿੰਘ ਐਸ.ਐਮ.ਓ ਅਤੇ ਡਾ. ਲਖਬੀਰ ਸਿੰਘ ਭਾਗੋਵਾਲੀਆ ਮੌਜੂਦ ਸਨ।
