ਵਿਜੀਲੈਂਸ ਬਿਊਰੋ

ਜਾਅਲੀ ਦਸਤਾਵੇਜ਼ਾਂ ਰਾਹੀਂ ਕੌਂਸਲਰ ਦੀ ਨੌਕਰੀ ਪ੍ਰਾਪਤ ਕਰਨ ਵਾਲਾ ਵਿਜੀਲੈਂਸ ਵੱਲੋਂ ਕਾਬੂ

ਮਾਨਸਾ ਦੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਸ਼ੰਕਰ ਸਿੰਘ ‘ਤੇ ਡਿਗਰੀ ਨਾਲ ਧੋਖਾਧੜੀ ਕਰਨ ਦੇ ਦੋਸ਼

ਮਾਨਸਾ, 27 ਫਰਵਰੀ : ਵਿਜੀਲੈਂਸ ਬਿਊਰੋ ਪੰਜਾਬ ਨੇ ਸਿਵਲ ਹਸਪਤਾਲ ਬਰੇਟਾ (ਜ਼ਿਲ੍ਹਾ ਮਾਨਸਾ) ਵਿਖੇ ਨਸ਼ਾ ਛੁਡਾਊ ਕੇਂਦਰ ਵਿੱਚ ਤਾਇਨਾਤ ਇੱਕ ਕੌਂਸਲਰ (ਸਲਾਹਕਾਰ) ਸ਼ੰਕਰ ਸਿੰਘ ਨੂੰ ਜਾਅਲੀ ਡਿਗਰੀ ਅਤੇ ਸਰਟੀਫਿਕੇਟ ਦੀ ਵਰਤੋਂ ਕਰਕੇ ਨੌਕਰੀ ਹਾਸਲ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਅਨੁਸਾਰ, ਸ਼ਿਕਾਇਤ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਸ਼ੰਕਰ ਸਿੰਘ (ਨਿਵਾਸੀ ਪਿੰਡ ਭੂੰਦੜ ਭੈਣੀ, ਤਹਿਸੀਲ ਮੂਨਕ, ਜ਼ਿਲ੍ਹਾ ਸੰਗਰੂਰ) ਵਿਰੁੱਧ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਜਾਂਚ ਦੌਰਾਨ ਪਾਇਆ ਗਿਆ ਕਿ ਸਾਲ 2023 ਵਿੱਚ ਇੱਕ ਨਿੱਜੀ ਕੰਪਨੀ, ਇਨੋਵੇਸ਼ਨ ਲਿਮਟਿਡ ਰਾਹੀਂ ਬਾਹਰੀ ਸਰੋਤਾਂ (ਆਊਟਸੋਰਸਿੰਗ) ਦੇ ਅਧਾਰ ‘ਤੇ ਭਰਤੀ ਕੀਤੇ ਗਏ ਕੌਂਸਲਰਾਂ ਅਤੇ ਕੰਪਿਊਟਰ ਆਪਰੇਟਰਾਂ ਦੇ ਦਸਤਾਵੇਜ਼ਾਂ ਦੀ ਜਦੋਂ ਸਿਵਲ ਸਰਜਨ ਮਾਨਸਾ ਦੇ ਦਫ਼ਤਰ ਵੱਲੋਂ ਤਸਦੀਕ ਕੀਤੀ ਗਈ, ਤਾਂ ਉਕਤ ਵਿਅਕਤੀ ਦੀ ਡਿਗਰੀ ਜਾਅਲੀ ਪਾਈ ਗਈ।

ਮੁਲਜ਼ਮ ਵਿਰੁੱਧ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਰੇਂਜ, ਬਠਿੰਡਾ ਵਿਖੇ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਬਿਊਰੋ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਇਸ ਧੋਖਾਧੜੀ ਦੇ ਹੋਰ ਪਹਿਲੂਆਂ ਦਾ ਪਤਾ ਲਗਾਇਆ ਜਾ ਸਕੇ।

Read More : ਰਿੰਦਰ ਗੋਇਲ ਵੱਲੋਂ ਪੰਜਾਬ ਵਿੱਚ ਕਰੱਸ਼ਰ-ਮਾਲਕ ਮਾਈਨਿੰਗ ਸਾਈਟਾਂ ਦੀ ਸ਼ੁਰੂਆਤ

Leave a Reply

Your email address will not be published. Required fields are marked *