ਕਾਂਗਰਸ ਨੇਤਾ

ਰਣਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਕਾਂਗਰਸ ਨੇਤਾ

ਕਿਹਾ-ਐਨਕਾਊਂਟਰ ਦੀ ਉੱਚ ਪੱਧਰੀ ਸਮੀਖਿਆ ਹੋਵੇ

ਦੋਰਾੰਗਲਾ, 27 ਫਰਵਰੀ : ਪੁਲਸ ਐਨਕਾਊਂਟਰ ’ਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਉਣ ਲਈ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਸਰਹੱਦੀ ਪਿੰਡ ਆਦੀਆਂ ਪਹੁੰਚੀ। ਪੀੜਤ ਪਰਿਵਾਰ ਨਾਲ ਮੁਲਾਕਾਤ ਕਰ ਕੇ ਨੇਤਾਵਾਂ ਨੇ ਦੁੱਖ ਸਾਂਝਾ ਕੀਤਾ ਅਤੇ ਘਟਨਾ ਦੀ ਉੱਚ ਪੱਧਰੀ ਸਮੀਖਿਆ ਦੀ ਮੰਗ ਕੀਤੀ।

ਮੌਕੇ ’ਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ, ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਅਰੁਣਾ ਚੌਧਰੀ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਮੇਤ ਵੱਡੀ ਗਿਣਤੀ ’ਚ ਕਾਂਗਰਸ ਨੇਤਾ ਹਾਜ਼ਰ ਰਹੇ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੂਰੀ ਕਾਂਗਰਸ ਪਾਰਟੀ ਪਰਿਵਾਰ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

ਕਾਂਗਰਸ ਨੇਤਾਵਾਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਪੂਰੇ ਘਟਨਾਕ੍ਰਮ ਦੀ ਪਾਰਦਰਸ਼ੀ ਸਮੀਖਿਆ ਨਹੀਂ ਹੁੰਦੀ, ਉਦੋਂ ਤੱਕ ਇਨਸਾਫ਼ ਦੀ ਉਮੀਦ ਅਧੂਰੀ ਰਹੇਗੀ। ਉਥੇ ਹੀ, ਮ੍ਰਿਤਕ ਰਣਜੀਤ ਸਿੰਘ ਦੇ ਚਾਚਾ ਹਰਵਿੰਦਰ ਸਿੰਘ ਮੱਲੀ ਨੇ ਦੱਸਿਆ ਕਿ ਜਦੋਂ ਤੱਕ ਉਨ੍ਹਾਂ ਦੇ ਭਤੀਜੇ ਰਣਜੀਤ ਸਿੰਘ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਨ੍ਹਾਂ ਦਾ ਪਰਿਵਾਰ ਰਣਜੀਤ ਸਿੰਘ ਦੇ ਅੰਤਿਮ ਸੰਸਕਾਰ ਲਈ ਮ੍ਰਿਤਕ ਦੇਹ ਦੀ ਪ੍ਰਸ਼ਾਸਨ ਤੋਂ ਮੰਗ ਨਹੀਂ ਕਰੇਗਾ।

Read More : ਰਣਜੀਤ ਸਿੰਘ ਦੇ ਐਨਕਾਊਂਟਰ ਤੋਂ ਬਾਅਦ ਚੱਲੇ ਵਿਵਾਦ ’ਚ ਆਇਆ ਨਵਾਂ ਮੋੜ

Leave a Reply

Your email address will not be published. Required fields are marked *