ਇੰਦਰਜੀਤ ਸਿੰਘ

ਦੋ ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ ’ਚ ਤੀਜਾ ਮੁਲਜ਼ਮ ਇੰਦਰਜੀਤ ਸਿੰਘ ਗ੍ਰਿਫ਼ਤਾਰ

ਅੰਮ੍ਰਿਤਸਰ ਤੋਂ ਮਾਰਿਆ ਦਬੋਚਿਆ; ਮਾਮਲੇ ਦੇ ਸਾਰੇ ਮੁਲਜ਼ਮ ਆਏ ਪੁਲਸ ਅੜਿੱਕ

ਦੋਰਾਂਗਲਾ, 27 ਫਰਵਰੀ : ਗੁਰਦਾਸਪੁਰ ਜ਼ਿਲੇ ਦੇ ਸਰਹੱਦੀ ਖੇਤਰ ਦੋਰਾਂਗਲਾ ’ਚ ਆਦੀਆਂ ਚੌਕੀ ’ਤੇ ਦੋ ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ ’ਚ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਸ ਵੱਲੋਂ ਨਾਮਜ਼ਦ ਕੀਤੇ ਗਏ ਤਿੰਨ ਮੁਲਜ਼ਮਾਂ ’ਚੋਂ ਫ਼ਰਾਰ ਚੱਲ ਰਹੇ ਤੀਜੇ ਮੁਲਜ਼ਮ ਇੰਦਰਜੀਤ ਸਿੰਘ ਨੂੰ ਅੱਜ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਸ ਦੇ ਨਾਲ ਹੀ, ਇਸ ਸਨਸਨੀਖੇਜ਼ ਕਤਲ ਮਾਮਲੇ ’ਚ ਨਾਮਜ਼ਦ ਤਿੰਨੇ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਵਿਚ ਆ ਗਏ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ’ਚੋਂ ਇਕ ਮੁਲਜ਼ਮ ਰਣਜੀਤ ਸਿੰਘ ਦੀ ਬੀਤੇ ਦਿਨੀਂ ਪੁਲਸ ਮੁਕਾਬਲੇ ਦੌਰਾਨ ਮੌਤ ਹੋ ਗਈ ਸੀ, ਜਦਕਿ ਦੂਜਾ ਮੁਲਜ਼ਮ ਦਿਲਾਵਰ ਸਿੰਘ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।

ਇਹ ਖ਼ੂਨੀ ਘਟਨਾ 21 ਫਰਵਰੀ ਦੀ ਰਾਤ ਨੂੰ ਵਾਪਰੀ ਸੀ, ਜਦੋਂ ਆਦੀਆਂ ਚੌਕੀ ’ਤੇ ਤਾਇਨਾਤ ਪੁਲਸ ਅਧਿਕਾਰੀ ਗੁਰਨਾਮ ਸਿੰਘ ਅਤੇ ਹੋਮ ਗਾਰਡ ਜਵਾਨ ਅਸ਼ੋਕ ਕੁਮਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੇ ਪੂਰੇ ਸੂਬੇ ਵਿੱਚ ਸਨਸਨੀ ਫੈਲਾ ਦਿੱਤੀ ਸੀ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਸਨ।

Read More : ਪੰਜਾਬ ਵਿੱਚ ਰੇਲਵੇ ਵਿਕਾਸ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ: ਰਵਨੀਤ ਬਿੱਟੂ

Leave a Reply

Your email address will not be published. Required fields are marked *