Bikram Singh Majithia

ਬਿਕਰਮ ਮਜੀਠੀਆ ਨੇ ਅਦਾਲਤ ’ਚ ਦਾਖ਼ਲ ਕੀਤੀ ਡਿਸਚਾਰਜ ਐਪਲੀਕੇਸ਼ਨ

5 ਸਾਲ ਪੁਰਾਣੇ ਅਪਰਾਧਿਕ ਮਾਮਲੇ ’ਚੋਂ ਨਾਂ ਬਾਹਰ ਕੱਢਣ ਦੀ ਮੰਗ; 5 ਮਾਰਚ ਨੂੰ ਹੋਵੇਗੀ ਸੁਣਵਾਈ

ਚੰਡੀਗੜ੍ਹ, 27 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜ ਸਾਲ ਪੁਰਾਣੇ ਇਕ ਅਪਰਾਧਿਕ ਮਾਮਲੇ ’ਚ ਖ਼ੁਦ ਨੂੰ ਮੁਲਜ਼ਮਾਂ ਦੀ ਸੂਚੀ ’ਚੋਂ ਬਾਹਰ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਸਬੰਧੀ ਚੰਡੀਗੜ੍ਹ ਜ਼ਿਲਾ ਅਦਾਲਤ ’ਚ ਇਕ ਡਿਸਚਾਰਜ ਐਪਲੀਕੇਸ਼ਨ ਦਾਇਰ ਕੀਤੀ ਹੈ, ਜਿਸ ’ਤੇ ਹੁਣ 5 ਮਾਰਚ ਨੂੰ ਸੁਣਵਾਈ ਹੋਵੇਗੀ।

ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਸਮੇਤ ਕਈ ਅਕਾਲੀ ਆਗੂਆਂ ਖ਼ਿਲਾਫ਼ ਚੰਡੀਗੜ੍ਹ ਵਿੱਚ ਹਿੰਸਾ, ਪੁਲਸ ਨਾਲ ਝੜਪ ਅਤੇ ਸਰਕਾਰੀ ਹੁਕਮਾਂ ਦੀ ਉਲੰਘਣਾ ਦੇ ਦੋਸ਼ ਹੇਠ ਕੇਸ ਚੱਲ ਰਿਹਾ ਹੈ। ਉਨ੍ਹਾਂ ਦੇ ਵਕੀਲ ਰਾਜੇਸ਼ ਕੁਮਾਰ ਨੇ ਅਰਜ਼ੀ ’ਚ ਕਿਹਾ ਕਿ ਇਸ ਕੇਸ ’ਚ ਸਹਿ-ਮੁਲਜ਼ਮ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲ ਚੁੱਕੀ ਹੈ ਅਤੇ ਉਨ੍ਹਾਂ ਖ਼ਿਲਾਫ਼ ਦਰਜ ਐੱਫ. ਆਈ. ਆਰ. ਰੱਦ ਕਰ ਦਿੱਤੀ ਗਈ ਹੈ।

ਮਜੀਠੀਆ ਨੇ ਹਾਈ ਕੋਰਟ ਦੇ ਇਨ੍ਹਾਂ ਹੁਕਮਾਂ ਦਾ ਹਵਾਲਾ ਦਿੰਦਿਆਂ ਮੰਗ ਕੀਤੀ ਹੈ ਕਿ ਉਨ੍ਹਾਂ ਖ਼ਿਲਾਫ਼ ਵੀ ਇਸ ਕਾਰਵਾਈ ਨੂੰ ਖ਼ਤਮ ਕੀਤਾ ਜਾਵੇ। ਹੁਣ ਅਦਾਲਤ ਵੱਲੋਂ ਇਸ ਅਰਜ਼ੀ ’ਤੇ ਅਗਲੀ ਸੁਣਵਾਈ ਦੌਰਾਨ ਕੋਈ ਫੈਸਲਾ ਲਿਆ ਜਾਵੇਗਾ।

Read More : ਪ੍ਰੇਮ ਪ੍ਰਸੰਗ ਦੌਰਾਨ 19 ਸਾਲਾ ਨੌਜਵਾਨ ਨੇ ਕੀਤੀ ਆਤਮ-ਹੱਤਿਆ

Leave a Reply

Your email address will not be published. Required fields are marked *