ਪਟਵਾਰੀ ਕਾਬੂ

ਵਿਜੀਲੈਂਸ ਵੱਲੋਂ 10 ਹਜ਼ਾਰ ਦੀ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਰਾਸਤ ਦਾ ਇੰਤਕਾਲ ਚੜ੍ਹਾਉਣ ਬਦਲੇ ਵਕੀਲ ਤੋਂ ਮੰਗੀ ਸੀ ਰਿਸ਼ਵਤ; ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਬਠਿੰਡਾ, 28 ਫਰਵਰੀ : ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ’ਚ ਕੋਟਸ਼ਮੀਰ ਦੇ ਇਕ ਪਟਵਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਅਮਨਦੀਪ ਬਰਾੜ ਨੇ ਦੱਸਿਆ ਕਿ ਵਿਰਾਸਤ ਦਾ ਇੰਤਕਾਲ ਚੜ੍ਹਾਉਣ ਲਈ ਪਟਵਾਰੀ ਵੱਲੋਂ ਇਕ ਵਕੀਲ ਤੋਂ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ ਸਬੰਧਤ ਵਕੀਲ ਵੱਲੋਂ ਵਿਜੀਲੈਂਸ ਕੋਲ ਪਹੁੰਚ ਕਰ ਕੇ ਸਾਰੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ।

ਸ਼ਿਕਾਇਤ ਦੇ ਆਧਾਰ ’ਤੇ ਵਿਜੀਲੈਂਸ ਵੱਲੋਂ ਇਕ ਟਰੈਪ ਲਗਾਇਆ ਗਿਆ ਅਤੇ ਇਸ ਦੌਰਾਨ ਪੁਲਸ ਨੇ ਮੁਲਜ਼ਮ ਪਟਵਾਰੀ ਮਨਜੋਤ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਵੱਲੋਂ ਮੁਲਜ਼ਮ ਪਟਵਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Read More : ਕੇਜਰੀਵਾਲ ਵਿਰੁੱਧ ਸਾਜ਼ਿਸ਼ ਰਚਣ ਲਈ ਭਾਜਪਾ ਦੇਸ਼ ਤੋਂ ਮੁਆਫ਼ੀ ਮੰਗੇ : ਅਮਨ ਅਰੋੜਾ

Leave a Reply

Your email address will not be published. Required fields are marked *