schools

ਪੰਜਾਬ ਦੇ ਸਕੂਲਾਂ ਦੇ ਸਮੇਂ ਵਿਚ ਤਬਦੀਲੀ : 1 ਮਾਰਚ ਤੋਂ ਲਾਗੂ ਹੋਵੇਗਾ ਨਵਾਂ ਸ਼ਡਿਊਲ

ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ; ਸਰਕਾਰੀ ਅਤੇ ਪ੍ਰਾਈਵੇਟ ਸਮੇਤ ਸਾਰੇ ਮਾਨਤਾ ਪ੍ਰਾਪਤ ਸਕੂਲਾਂ ‘ਤੇ ਫੈਸਲਾ ਲਾਗੂ

ਚੰਡੀਗੜ੍ਹ, 28 ਫਰਵਰੀ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਬਦਲਦੇ ਮੌਸਮ ਅਤੇ ਵਿਦਿਆਰਥੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਮੂਹ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਅਹਿਮ ਐਲਾਨ ਕੀਤਾ ਗਿਆ ਹੈ। ਵਿਭਾਗ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਇਹ ਨਵਾਂ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਪ੍ਰਭਾਵੀ ਰਹੇਗਾ।

ਨਵਾਂ ਨਿਰਧਾਰਿਤ ਸਮਾਂ

ਪ੍ਰਾਇਮਰੀ ਸਕੂਲ : ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਲੱਗਣਗੇ।

ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ : ਇਨ੍ਹਾਂ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ।

ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ ਅਤੇ ਸਮੂਹ ਸਕੂਲ ਮੁਖੀਆਂ ਨੂੰ ਇਨ੍ਹਾਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਸਵੇਰ ਵੇਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਰਾਹਤ ਮਿਲੇਗੀ, ਉੱਥੇ ਹੀ ਸਕੂਲੀ ਪ੍ਰਬੰਧਾਂ ਨੂੰ ਬਦਲਦੇ ਮੌਸਮ ਅਨੁਸਾਰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਦਦ ਮਿਲੇਗੀ।

Read More : 50 ਲੱਖ ਦੀ ਫਿਰੌਤੀ ਮੰਗਣ ਵਾਲੇ ਮੁਲਜ਼ਮ ਅਨੁਰਾਗ ਦਾ ਐਨਕਾਊਂਟਰ

Leave a Reply

Your email address will not be published. Required fields are marked *