ਸ੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ ’ਚ ਵਰਨਾ ਤੇ ਈ-ਰਿਕਸ਼ਾ ਦੀ ਟੱਕਰ ਨੇ ਖੋਹੇ ਦੋ ਚਿਰਾਗ

ਰਾਧਾ ਸੁਆਮੀ ਡੇਰੇ ਨੇੜੇ ਵਾਪਰਿਆ ਦਰਦਨਾਕ ਹਾਦਸਾ

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ : ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ’ਤੇ ਸ਼ੁੱਕਰਵਾਰ ਦੇਰ ਸ਼ਾਮ ਇੱਕ ਬੇਹੱਦ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਵਰਨਾ ਕਾਰ ਅਤੇ ਈ-ਰਿਕਸ਼ਾ ਦੀ ਆਪਸੀ ਟੱਕਰ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਇਹ ਹਾਦਸਾ ਰਾਧਾ ਸੁਆਮੀ ਡੇਰੇ ਦੇ ਨੇੜੇ ਵਾਪਰਿਆ, ਜੋ ਹੁਣ ਹਾਦਸਿਆਂ ਦਾ ਕੇਂਦਰ ਬਣਦਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਟੱਕਰ ਇੰਨੀ ਭਿਆਨਕ ਸੀ ਕਿ ਈ-ਰਿਕਸ਼ਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਹਾਦਸੇ ਦੌਰਾਨ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ, ਪਰ ਫਿਰ ਵੀ ਕਾਰ ਚਾਲਕ ਦੀ ਜਾਨ ਨਹੀਂ ਬਚ ਸਕੀ। ਈ-ਰਿਕਸ਼ਾ ਚਾਲਕ ਗੁਰਮੇਲ ਸਿੰਘ (ਵਾਸੀ ਚੱਕ ਬੀੜ ਸਰਕਾਰ) ਦੀ ਮੌਕੇ ’ਤੇ ਹੀ ਮੌਤ ਹੋ ਗਈ।

ਦੂਜੇ ਪਾਸੇ, ਕਾਰ ਚਾਲਕ ਬਿਕਰਮਜੀਤ ਸਿੰਘ (ਵਾਸੀ ਪਿੰਡ ਧਿਗਾਣਾ) ਨੂੰ ਰਾਹਗੀਰਾਂ ਨੇ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਨਿੱਜੀ ਹਸਪਤਾਲ ਰੈਫ਼ਰ ਕੀਤਾ ਗਿਆ, ਪਰ ਇਲਾਜ ਦੌਰਾਨ ਉਸ ਨੇ ਵੀ ਦਮ ਤੋੜ ਦਿੱਤਾ।

ਜ਼ਿਕਰਯੋਗ ਹੈ ਕਿ ਇਸੇ ਸਥਾਨ ’ਤੇ ਤਿੰਨ ਦਿਨ ਪਹਿਲਾਂ ਵੀ ਇੱਕ ਹਾਦਸਾ ਵਾਪਰਿਆ ਸੀ, ਜਿਸ ਵਿੱਚ ਇੱਕ ਵਿਅਕਤੀ ਦੀ ਜਾਨ ਚਲੀ ਗਈ ਸੀ। ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

Read More : ਕਾਨੂੰਨ-ਵਿਵਸਥਾ ਲਾਗੂ ਕਰਨ ‘ਚ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ: ਮੱਲਿਕਾਰਜੁਨ ਖੜਗੇ

Leave a Reply

Your email address will not be published. Required fields are marked *