Moga Patwari dies

ਤੇਜ਼ ਰਫ਼ਤਾਰ ਕਾਰ ਖੰਭੇ ਨਾਲ ਟਕਰਾਈ, ਪਟਵਾਰੀ ਦੀ ਮੌਤ

ਦੋਸਤ ਦੀ ਮੈਰਿਜ ਪਾਰਟੀ ਤੋਂ ਪਰਤ ਰਿਹਾ ਸੀ ਮ੍ਰਿਤਕ ਅਨੀਸ਼ ਗੋਇਲ

ਨਿਹਾਲ ਸਿੰਘ ਵਾਲਾ, 1 ਮਾਰਚ : ਮੋਗਾ ਦੇ ਨਿਹਾਲ ਸਿੰਘ ਵਾਲਾ ਖੇਤਰ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਬੀਤੀ ਰਾਤ ਮੋਗਾ-ਬਰਨਾਲਾ ਰਾਸ਼ਟਰੀ ਮਾਰਗ ‘ਤੇ ਸਥਿਤ ਪਿੰਡ ਬਿਲਾਸਪੁਰ ਦੇ ਬਾਈਪਾਸ ‘ਤੇ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਖੰਭੇ ਨਾਲ ਜਾ ਟਕਰਾਈ। ਇਸ ਭਿਆਨਕ ਹਾਦਸੇ ਵਿੱਚ 27 ਸਾਲਾ ਨੌਜਵਾਨ ਪਟਵਾਰੀ ਅਨੀਸ਼ ਗੋਇਲ ਦੀ ਦਰਦਨਾਕ ਮੌਤ ਹੋ ਗਈ।

ਮ੍ਰਿਤਕ ਅਨੀਸ਼ ਗੋਇਲ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਪਟਵਾਰੀ ਵਜੋਂ ਤਾਇਨਾਤ ਸੀ। ਜਾਣਕਾਰੀ ਅਨੁਸਾਰ ਉਹ ਰਾਤ ਸਮੇਂ ਆਪਣੇ ਦੋਸਤ ਦੀ ਮੈਰਿਜ ਪਾਰਟੀ ਤੋਂ ਵਾਪਸ ਆਪਣੇ ਘਰ ਬਰਨਾਲਾ ਜਾ ਰਿਹਾ ਸੀ ਕਿ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਕੀ ਬਿਲਾਸਪੁਰ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ। ਇਸ ਅਚਾਨਕ ਹੋਈ ਮੌਤ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

Read More : ਅਮਰੀਕਾ-ਇਜ਼ਰਾਈਲ ਹਮਲੇ ਵਿਚ ਈਰਾਨ ਦੇ ਸੁਪਰੀਮ ਲੀਡਰ ਆਯਤੁੱਲਾ ਅਲੀ ਖਮੇਨੀ ਦੀ ਮੌਤ

Leave a Reply

Your email address will not be published. Required fields are marked *