Dr.-Ravjot-Singh

ਮੱਧ ਪੂਰਬ ਸੰਕਟ : ਡਾ. ਰਵਜੋਤ ਨੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਕੇਂਦਰੀ ਵਿਦੇਸ਼ ਮੰਤਰੀ ਤੋਂ ਮੰਗਿਆ ਤੁਰੰਤ ਦਖਲ

ਮਾਨ ਸਰਕਾਰ ਖਾੜੀ ਦੇਸ਼ਾਂ ਵਿੱਚ ਫਸੇ ਹਰ ਪੰਜਾਬੀ ਦੀ ਵਾਪਸੀ ਲਈ ਵਚਨਬੱਧ; ਹੈਲਪਲਾਈਨ ਅਤੇ ਦੂਤਾਵਾਸਾਂ ਨਾਲ ਤਾਲਮੇਲ ਤੇਜ਼

ਚੰਡੀਗੜ੍ਹ, 2 ਮਾਰਚ : ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਇਜ਼ਰਾਈਲ ਅਤੇ ਈਰਾਨ ਦਰਮਿਆਨ ਚੱਲ ਰਹੀ ਜੰਗ ਦੇ ਮੱਦੇਨਜ਼ਰ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਇੱਕ ਅਰਜ਼ੀ ਪੱਤਰ ਲਿਖ ਕੇ ਇਸ ਮਾਮਲੇ ਵਿੱਚ ਤੁਰੰਤ ਦਖਲ ਦੇਣ ਅਤੇ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਇੱਕ ਉੱਚ ਪੱਧਰੀ ਮੀਟਿੰਗ ਕਰਨ ਦੀ ਮੰਗ ਕੀਤੀ ਹੈ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਖਾੜੀ ਦੇਸ਼ਾਂ ਵਿੱਚ ਵਧ ਰਿਹਾ ਤਣਾਅ ਉੱਥੇ ਰਹਿ ਰਹੇ ਪੰਜਾਬੀਆਂ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ ਅਤੇ ਕੇਂਦਰ ਸਰਕਾਰ ਸਮੇਤ ਮੱਧ ਪੂਰਬ ਵਿੱਚ ਭਾਰਤੀ ਦੂਤਾਵਾਸਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਆਪਣੇ ਨਾਗਰਿਕਾਂ ਨੂੰ ਵਤਨ ਵਾਪਸ ਲਿਆਉਣ ਲਈ ਹਰ ਸੰਭਵ ਕਾਨੂੰਨੀ ਅਤੇ ਪ੍ਰਸ਼ਾਸਨਿਕ ਚਾਰਾਜੋਈ ਕਰਨ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਨਿੱਜੀ ਪਹਿਲਕਦਮੀ ਕਰਦਿਆਂ ਯੂਏਈ ਦੇ ਵੱਖ-ਵੱਖ ਹਵਾਈ ਅੱਡਿਆਂ ‘ਤੇ ਫਸੇ ਪੰਜਾਬ ਦੇ ਸੈਲਾਨੀਆਂ ਅਤੇ ਨਿਵਾਸੀਆਂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਉਨ੍ਹਾਂ ਨੇ ਫਸੇ ਹੋਏ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਪੰਜਾਬ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਮੰਤਰੀ ਨੇ ਅੰਤ ਵਿੱਚ ਕਿਹਾ ਕਿ ਇਸ ਨਾਜ਼ੁਕ ਸਮੇਂ ਵਿੱਚ ਤੁਰੰਤ ਤਾਲਮੇਲ ਬੇਹੱਦ ਜ਼ਰੂਰੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਪਹਿਲਾਂ ਹੀ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਜਾ ਸਕੇ।

Read More : ਈਰਾਨ-ਇਜ਼ਰਾਈਲ ਜੰਗ: ਪੀਐਮ ਮੋਦੀ ਨੇ ਯੂਏਈ ਦੇ ਰਾਸ਼ਟਰਪਤੀ ਨਾਲ ਕੀਤੀ ਅਹਿਮ ਗੱਲਬਾਤ

Leave a Reply

Your email address will not be published. Required fields are marked *