ਸਰਕਾਰੀ ਦਫ਼ਤਰਾਂ ਤੇ ਬੈਂਕਾਂ ਵਿਚ ਵੀ ਰਹੇਗੀ ਛੁੱਟੀ
ਚੰਡੀਗੜ੍ਹ, 3 ਮਾਰਚ : ਪੰਜਾਬ ਸਰਕਾਰ ਨੇ ਹੋਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ 4 ਮਾਰਚ (ਬੁੱਧਵਾਰ) ਨੂੰ ਪੂਰੇ ਸੂਬੇ ਵਿਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਫੈਸਲੇ ਤਹਿਤ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਬੈਂਕ ਮੁਕੰਮਲ ਰੂਪ ਵਿਚ ਬੰਦ ਰਹਿਣਗੇ।
ਇਸ ਤੋਂ ਇਲਾਵਾ ਰੂਪਨਗਰ ਅਤੇ ਕੀਰਤਪੁਰ ਸਾਹਿਬ ਦੇ ਕੁਝ ਖ਼ਾਸ ਇਲਾਕਿਆਂ ਵਿਚ ਸੰਗਤ ਦੀ ਭਾਰੀ ਆਮਦ ਅਤੇ ਧਾਰਮਿਕ ਸਮਾਗਮਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਵਿਸ਼ੇਸ਼ ਕਦਮ ਚੁੱਕੇ ਹਨ। ਇਨ੍ਹਾਂ ਖੇਤਰਾਂ ਵਿਚ 2 ਮਾਰਚ ਤੋਂ 4 ਮਾਰਚ ਤੱਕ ਸਾਰੇ ਵਿਦਿਅਕ ਅਦਾਰੇ ਬੰਦ ਰੱਖਣ ਦੇ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
Read More : ਪੰਜਾਬ ਵਿਚ ਉਦਯੋਗਿਕ ਕ੍ਰਾਂਤੀ : ਊਨੀ ਅਤੇ ਫੈਂਸੀ ਧਾਗੇ ਦੇ ਕਾਰੋਬਾਰ ਵਿਚ 750 ਕਰੋੜ ਦਾ ਨਿਵੇਸ਼
