Sri Lanka

ਸਮੁੰਦਰੀ ਜੰਗ: ਸ੍ਰੀਲੰਕਾ ਦੇ ਤੱਟ ਨੇੜੇ ਇਰਾਨੀ ਜੰਗੀ ਜਹਾਜ਼ ‘ਤੇ ਪਨਡੁੱਬੀ ਨਾਲ ਹਮਲਾ

ਅਮਰੀਕਾ-ਇਜ਼ਰਾਈਲ-ਇਰਾਨ ਜੰਗ ਦੇ 5ਵੇਂ ਦਿਨ ਵੱਡੀ ਘਟਨਾ; ਕਈ ਮੌਤਾਂ ਦੀ ਪੁਸ਼ਟੀ ਅਤੇ ਬਚਾਅ ਕਾਰਜ ਜਾਰੀ

ਕੋਲੰਬੋ, 4 ਮਾਰਚ : ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਕਾਰ ਚੱਲ ਰਹੀ ਜੰਗ ਹੁਣ ਸਮੁੰਦਰੀ ਖੇਤਰਾਂ ਤੱਕ ਫੈਲ ਗਈ ਹੈ। ਜੰਗ ਦੇ ਪੰਜਵੇਂ ਦਿਨ ਸ੍ਰੀਲੰਕਾ ਦੇ ਤੱਟ ਤੋਂ ਦੂਰ ਇੱਕ ਇਰਾਨੀ ਜੰਗੀ ਜਹਾਜ਼ ‘ਤੇ ਪਨਡੁੱਬੀ ਰਾਹੀਂ ਹਮਲਾ ਕੀਤੇ ਜਾਣ ਦੀ ਖ਼ਬਰ ਹੈ। ਸ੍ਰੀਲੰਕਾ ਦੀ ਜਲ ਸੈਨਾ ਅਨੁਸਾਰ, ਇਸ ਭਿਆਨਕ ਹਮਲੇ ਤੋਂ ਬਾਅਦ ਜਹਾਜ਼ ਤੋਂ ਕਈ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।

ਸ੍ਰੀਲੰਕਾ ਦੀ ਜਲ ਸੈਨਾ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਮਲੇ ਵਿੱਚ ਹੁਣ ਤੱਕ 32 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਸੁਰੱਖਿਅਤ ਬਚਾ ਕੇ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਕਈ ਹੋਰ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ, ਜਿਨ੍ਹਾਂ ਦੀ ਭਾਲ ਲਈ ਸਮੁੰਦਰ ਵਿੱਚ ਵੱਡੇ ਪੱਧਰ ‘ਤੇ ਖੋਜ ਅਤੇ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।

ਜਲ ਸੈਨਾ ਵੱਲੋਂ ਸ਼ੁਰੂਆਤੀ ਰਿਪੋਰਟਾਂ ਵਿੱਚ 101 ਲੋਕਾਂ ਦੇ ਲਾਪਤਾ ਅਤੇ 78 ਦੇ ਜ਼ਖਮੀ ਹੋਣ ਦੀ ਗੱਲ ਕਹੀ ਗਈ ਸੀ, ਪਰ ਬਾਅਦ ਵਿੱਚ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਉਹ ਅੰਕੜੇ ਗਲਤ ਸਨ। ਤਾਜ਼ਾ ਜਾਣਕਾਰੀ ਅਨੁਸਾਰ 32 ਲੋਕਾਂ ਦੇ ਜ਼ਖਮੀ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਲਾਪਤਾ ਲੋਕਾਂ ਦੀ ਸਹੀ ਗਿਣਤੀ ਦਾ ਪਤਾ ਲਗਾਇਆ ਜਾ ਰਿਹਾ ਹੈ।

ਇਸ ਘਟਨਾ ਨੇ ਖੇਤਰ ਵਿੱਚ ਸਮੁੰਦਰੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਅਜੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਇਹ ਪਨਡੁੱਬੀ ਕਿਸ ਦੇਸ਼ ਦੀ ਸੀ।

Read More : ਰਾਜ ਸਭਾ ਚੋਣਾਂ ਲਈ ਭਾਜਪਾ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

Leave a Reply

Your email address will not be published. Required fields are marked *