ਸਰਦੂਲਗੜ੍ਹ

ਸਰਦੂਲਗੜ੍ਹ ਕਤਲ ਕਾਂਡ ਦੀ ਗੁੱਥੀ ਸੁਲਝੀ, ਗੁਆਂਢੀ ਹੀ ਨਿਕਲਿਆ ਕਾਤਲ

ਪਿਤਾ ਦੀ ਮੌਤ ਦਾ ਬਦਲਾ ਲੈਣ ਲਈ ਜਸਵੀਰ ਕਾਕਾ ਅਤੇ ਮਾਲੀ ਬਲਦੇਵ ਸਿੰਘ ਨੂੰ ਉਤਾਰਿਆ ਸੀ ਮੌਤ ਦੇ ਘਾਟ

ਸਰਦੂਲਗੜ੍ਹ, 5 ਮਾਰਚ : ਪਿਛਲੇ ਦਿਨੀਂ ਸਰਦੂਲਗੜ੍ਹ ਦੇ ਸ਼ੈਲਰ ਰੋਡ ਸਥਿਤ ਇੱਕ ਫਾਰਮ ਹਾਊਸ ਵਿੱਚ ਹੋਏ ਦੋਹਰੇ ਕਤਲ ਕਾਂਡ ਦੀ ਗੁੱਥੀ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਫਾਰਮ ਹਾਊਸ ਦੇ ਗੁਆਂਢੀ ਗੁਰਪ੍ਰੀਤ ਸਿੰਘ ਉਰਫ਼ ਨਿਓਲਾ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਪੁੱਛਗਿੱਛ ਦੌਰਾਨ ਆਪਣਾ ਜੁਰਮ ਕਬੂਲ ਕਰ ਲਿਆ ਹੈ।

ਐਸ.ਪੀ. (ਇਨਵੈਸਟੀਗੇਸ਼ਨ) ਮਨਮੋਹਨ ਸਿੰਘ ਔਲਖ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਸ਼ੱਕ ਸੀ ਕਿ ਉਸ ਦੇ ਪਿਤਾ ਦੀ ਮੌਤ ਲਈ ਜਸਵੀਰ ਕੁਮਾਰ ਕਾਕਾ ਜ਼ਿੰਮੇਵਾਰ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਉਸ ਨੇ 27 ਫਰਵਰੀ ਨੂੰ ਫਾਰਮ ਹਾਊਸ ਵਿੱਚ ਦਾਖਲ ਹੋ ਕੇ ਜਸਵੀਰ ਕਾਕਾ ਅਤੇ ਉੱਥੇ ਕੰਮ ਕਰਦੇ ਮਾਲੀ ਬਲਦੇਵ ਸਿੰਘ ਦਾ ਕਤਲ ਕਰ ਦਿੱਤਾ।

ਐਸ.ਪੀ. ਨੇ ਦੱਸਿਆ ਕਿ ਪੁਲਿਸ ਵੱਲੋਂ ਬਣਾਈਆਂ ਗਈਆਂ ਵਿਸ਼ੇਸ਼ ਟੀਮਾਂ ਨੇ ਵਿਗਿਆਨਿਕ ਅਤੇ ਤਕਨੀਕੀ ਤਰੀਕਿਆਂ ਨਾਲ ਜਾਂਚ ਕਰਦਿਆਂ ਸ਼ੱਕ ਦੇ ਆਧਾਰ ‘ਤੇ ਗੁਰਪ੍ਰੀਤ ਨੂੰ ਕਾਬੂ ਕੀਤਾ ਸੀ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 103 ਅਤੇ 3(5) BNS ਤਹਿਤ ਮਾਮਲਾ ਦਰਜ ਕਰ ਲਿਆ ਹੈ। ਹੁਣ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।

Read More : ਡੇਰਾ ਬਾਬਾ ਨਾਨਕ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ; ‘ਚੋਲਾ ਸਾਹਿਬ’ ਦੇ ਕੀਤੇ ਦਰਸ਼ਨ-ਦੀਦਾਰੇ

Leave a Reply

Your email address will not be published. Required fields are marked *