taranjit-singh-sandhu

ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉਪ ਰਾਜਪਾਲ ਵਜੋਂ ਸੰਭਾਲੀ ਜ਼ਿੰਮੇਵਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਾ ਕੀਤਾ ਧੰਨਵਾਦ; ਦਿੱਲੀ ਦੇ ਲੋਕਾਂ ਦੀ ਸੇਵਾ ਲਈ ਜਤਾਈ ਵਚਨਬੱਧਤਾ

ਨਵੀਂ ਦਿੱਲੀ, 6 ਮਾਰਚ : ਦਿੱਲੀ ਦੇ ਨਵੇਂ ਨਿਯੁਕਤ ਕੀਤੇ ਗਏ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਦਿੱਲੀ ਅਤੇ ਦੇਸ਼ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੇਵਾ ਕਰਨ ਲਈ ਵਚਨਬੱਧ ਹਨ। ਰਾਸ਼ਟਰਪਤੀ ਦਰੌਪਦੀ ਮੁਰਮੂ ਵੱਲੋਂ ਸਾਬਕਾ ਡਿਪਲੋਮੈਟ ਸੰਧੂ ਨੂੰ ਦਿੱਲੀ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ।

ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਉੱਤੇ ਇੱਕ ਪੋਸਟ ਸਾਂਝੀ ਕਰਦਿਆਂ ਤਰਨਜੀਤ ਸਿੰਘ ਸੰਧੂ ਨੇ ਇਸ ਮੌਕੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਜਤਾਏ ਗਏ ਭਰੋਸੇ ਅਤੇ ਸਮਰਥਨ ਲਈ ਵੀ ਸ਼ੁਕਰਾਨਾ ਅਦਾ ਕੀਤਾ। ਸੰਧੂ ਦੀ ਇਹ ਨਿਯੁਕਤੀ ਰਾਸ਼ਟਰਪਤੀ ਮੁਰਮੂ ਵੱਲੋਂ ਵੀਰਵਾਰ ਦੇਰ ਰਾਤ ਕਈ ਸੂਬਿਆਂ ਦੇ ਰਾਜਪਾਲਾਂ ਦੇ ਕੀਤੇ ਗਏ ਫੇਰਬਦਲ ਦਾ ਹਿੱਸਾ ਹੈ।

ਤਰਨਜੀਤ ਸਿੰਘ ਸੰਧੂ 1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (IFS) ਦੇ ਅਧਿਕਾਰੀ ਹਨ ਅਤੇ ਉਨ੍ਹਾਂ ਨੂੰ ਅਮਰੀਕੀ ਮਾਮਲਿਆਂ ਦੇ ਸਭ ਤੋਂ ਤਜਰਬੇਕਾਰ ਡਿਪਲੋਮੈਟਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਉਹ ਫਰਵਰੀ 2020 ਤੋਂ ਜਨਵਰੀ 2024 ਤੱਕ ਅਮਰੀਕਾ ਵਿੱਚ ਭਾਰਤ ਦੇ ਸਫ਼ੀਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

ਇਸ ਤੋਂ ਇਲਾਵਾ ਉਹ ਵਾਸ਼ਿੰਗਟਨ ਵਿੱਚ ਡਿਪਟੀ ਚੀਫ਼ ਆਫ਼ ਮਿਸ਼ਨ ਅਤੇ ਪਹਿਲੇ ਸਕੱਤਰ (ਸਿਆਸੀ) ਵਰਗੇ ਅਹਿਮ ਅਹੁਦਿਆਂ ‘ਤੇ ਵੀ ਰਹਿ ਚੁੱਕੇ ਹਨ।

Read More : ਪੱਛਮੀ ਬੰਗਾਲ ‘ਚ ਵੋਟਰ ਸੂਚੀਆਂ ਵਿਚੋਂ ਨਾਂ ਹਟਾਏ ਜਾਣ ਵਿਰੁੱਧ ਮਮਤਾ ਬੈਨਰਜੀ ਦਾ ਧਰਨਾ ਸ਼ੁਰੂ

Leave a Reply

Your email address will not be published. Required fields are marked *