ਅੰਮ੍ਰਿਤ ਗ੍ਰਿਫ਼ਤਾਰ

ਜੱਗੂ ਭਗਵਾਨਪੁਰੀਆ ਗਿਰੋਹ ਦਾ ਮੈਂਬਰ ਅੰਮ੍ਰਿਤ ਦਾਲਮ ਮੋਲਦੋਵਾ ਸਰਹੱਦ ਤੋਂ ਗ੍ਰਿਫ਼ਤਾਰ

ਇੰਟਰਪੋਲ ਦੇ ਰੈੱਡ ਕਾਰਨਰ ਨੋਟਿਸ ਦੇ ਆਧਾਰ ’ਤੇ ਲਿਆ ਹਿਰਾਸਤ ’ਚ; ਜਲਦ ਲਿਆਂਦਾ ਜਾਵੇਗਾ ਭਾਰਤ

ਚੰਡੀਗੜ੍ਹ, 7 ਮਾਰਚ :‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਸ ਨੂੰ ਇਕ ਵੱਡੀ ਸਫ਼ਲਤਾ ਮਿਲੀ ਹੈ। ਪੰਜਾਬ ਦੇ ਮੋਸਟ ਵਾਂਟਿਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਦੋਵਾ ਸਰਹੱਦ ’ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਦਿੱਤੀ।

ਦੱਸਣਯੋਗ ਹੈ ਕਿ ਭਗੌੜੇ ਅੰਮ੍ਰਿਤਪਾਲ ਦਾਲਮ ਨੂੰ ਪੰਜਾਬ ਪੁਲਸ ਦੀ ਬੇਨਤੀ ’ਤੇ ਵਿਦੇਸ਼ ਮੰਤਰਾਲੇ (ਐੱਮ.ਈ.ਏ.), ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.), ਇੰਟਰਪੋਲ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਜਾਰੀ ਇੰਟਰਪੋਲ ਰੈੱਡ ਕਾਰਨਰ ਨੋਟਿਸ ਦੇ ਆਧਾਰ ’ਤੇ ਹਿਰਾਸਤ ’ਚ ਲਿਆ ਗਿਆ ਹੈ।

ਪੰਜਾਬ ਪੁਲਸ ਨੇ ਹਾਲ ਹੀ ’ਚ ਇੰਸਪੈਕਟਰ ਜਨਰਲ ਆਫ਼ ਪੁਲਸ (ਆਈ.ਜੀ.ਪੀ.) ਕਾਊਂਟਰ ਇੰਟੈਲੀਜੈਂਸ ਅਸ਼ੀਸ਼ ਚੌਧਰੀ ਦੀ ਅਗਵਾਈ ’ਚ ਓਵਰਸੀਜ਼ ਫਿਊਜੀਟਿਵ ਟ੍ਰੈਕਿੰਗ ਐਂਡ ਐਕਸਟ੍ਰਾਡਿਸ਼ਨ ਸੈੱਲ (ਓ.ਐੱਫ.ਟੀ.ਈ.ਸੀ.) ਦਾ ਗਠਨ ਕੀਤਾ ਹੈ ਤਾਂ ਜੋ ਵਿਦੇਸ਼ਾਂ ’ਚ ਬੈਠੇ ਅਪਰਾਧੀਆਂ ਨੂੰ ਵਾਪਸ ਲਿਆਉਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾ ਸਕੇ।

ਜਾਣਕਾਰੀ ਅਨੁਸਾਰ ਬਟਾਲਾ ਦੇ ਦਾਲਮ ਨੰਗਲ ਪਿੰਡ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਜੱਗੂ ਭਗਵਾਨਪੁਰੀਆ ਗੈਂਗ ਨਾਲ ਨੇੜਿਓਂ ਜੁੜਿਆ ਹੋਇਆ ਹੈ, ਜੋ ਜਾਅਲੀ ਪਾਸਪੋਰਟ ਦੀ ਮਦਦ ਨਾਲ ਵਿਦੇਸ਼ ਭੱਜ ਗਿਆ ਸੀ। ਉਕਤ ਮੁਲਜ਼ਮ ਅੰਮ੍ਰਿਤਸਰ ਦੇ ਇਲਾਕੇ ’ਚ ਵੱਡੀਆਂ ਹਸਤੀਆਂ ਤੇ ਕਾਰੋਬਾਰੀਆਂ ਤੋਂ ਫਿਰੌਤੀ ਮੰਗਣ ਦੀਆਂ ਕਾਰਵਾਈਆਂ ’ਚ ਸਰਗਰਮ ਰਿਹਾ ਹੈ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਉਹ ਨਸ਼ਾ ਤਸਕਰੀ, ਕਤਲ ਅਤੇ ਕਤਲ ਦੀ ਕੋਸ਼ਿਸ਼ ਵਰਗੇ ਕਈ ਗੰਭੀਰ ਮਾਮਲਿਆਂ ’ਚ ਲੋੜੀਂਦਾ ਸੀ। ਉਸ ਨੂੰ ਜਲਦ ਭਾਰਤ ਲਿਆਉਣ ਲਈ ਕਾਨੂੰਨੀ ਤੇ ਕੂਟਨੀਤਕ ਕਾਰਵਾਈ ਜਾਰੀ ਹੈ।

Read More : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੁਧਿਆਣਾ ਵਿਖੇ ਨਵੀਂ ਕਾਰੋਬਾਰ ਵਿਕਾਸ ਨੀਤੀ ਦੀ ਸ਼ੁਰੂਆਤ

Leave a Reply

Your email address will not be published. Required fields are marked *